Homeਹਰਿਆਣਾਈ.ਡੀ. ਵੱਲੋਂ ਡੌਂਕੀ ਰੂਟ ਮਾਮਲੇ 'ਚ ਪੰਜਾਬ ਅਤੇ ਹਰਿਆਣਾ 'ਚ ਕਈ ਥਾਈਂ...

ਈ.ਡੀ. ਵੱਲੋਂ ਡੌਂਕੀ ਰੂਟ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ‘ਚ ਕਈ ਥਾਈਂ ਛਾਪੇਮਾਰੀ

ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਭਾਰਤੀਆਂ ਨਾਲ ਸਬੰਧਤ ਹਾਈ-ਪ੍ਰੋਫਾਈਲ ‘ਡੌਂਕੀ ਰੂਟ’ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਦੇ ਹਿੱਸੇ ਵਜੋਂ ਪੰਜਾਬ ਅਤੇ ਹਰਿਆਣਾ ਵਿੱਚ 11 ਥਾਵਾਂ ‘ਤੇ ਛਾਪੇਮਾਰੀ ਕੀਤੀ। ਈ.ਡੀ ਨੇ ਪੰਜਾਬ ਅਤੇ ਹਰਿਆਣਾ ਪੁਲਿਸ ਦੁਆਰਾ ਦਰਜ ਕਈ ਐਫ.ਆਈ.ਆਰ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕੀਤੀ।

ਇਹ ਐਫ.ਆਈ.ਆਰ ਭਾਰਤੀ ਦੰਡ ਸੰਹਿਤਾ ਜੋ ਕਿ ਹੁਣ ਬੀ.ਐਨ.ਐਸ 2023 ਅਤੇ ਇਮੀਗ੍ਰੇਸ਼ਨ ਐਕਟ 1983 ਦੇ ਤਹਿਤ ਦਰਜ ਕੀਤੀ ਗਈ ਸੀ। ਜਾਂਚ ਤੋਂ ਪਤਾ ਲੱਗਾ ਕਿ ਟ੍ਰੈਵਲ ਏਜੰਟਾਂ ਅਤੇ ਦਲਾਲਾਂ ਨੇ ਅਮਰੀਕਾ ਜਾਣ ਦੇ ਚਾਹਵਾਨ ਲੋਕਾਂ ਨੂੰ ਇਹ ਕਹਿ ਕੇ ਧੋਖਾ ਦਿੱਤਾ ਕਿ ਉਹ ਉਨ੍ਹਾਂ ਨੂੰ ਕਾਨੂੰਨੀ ਤੌਰ ‘ਤੇ ਅਮਰੀਕਾ ਭੇਜ ਦੇਣਗੇ। ਪਰ ਉਨ੍ਹਾਂ ਨੂੰ ‘ਡੰਕੀ ਰੂਟ’ ਰਾਹੀਂ  ਸਰਹੱਦਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਰ ਕਰਵਾਇਆ ਗਿਆ ਸੀ।

ਸੰਗਰੂਰਤਲਾਸ਼ੀ ਮੁਹਿੰਮ ਦੌਰਾਨ, ਕਈ ਹੋਰ ਏਜੰਟਾਂ ਅਤੇ ਇਮੀਗ੍ਰੇਸ਼ਨ ਏਜੰਸੀਆਂ ਦੇ ਨਾਮ ਵੀ ਸਾਹਮਣੇ ਆਏ, ਜੋ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਵੱਡੇ ਪੱਧਰ ‘ਤੇ ਚਲਾ ਰਹੇ ਹਨ। ਬੁੱਧਵਾਰ ਨੂੰ ਸ਼ੁਰੂ ਹੋਈ ਇਹ ਛਾਪੇਮਾਰੀ ਵੀਰਵਾਰ ਨੂੰ ਖਤਮ ਹੋਈ। ਇਹ ਕਾਰਵਾਈ ਅੰਮ੍ਰਿਤਸਰ, ਪਟਿਆਲਾ, ਮੋਗਾ, ਅੰਬਾਲਾ, ਕੁਰੂਕਸ਼ੇਤਰ ਅਤੇ ਕਰਨਾਲ ਜ਼ਿਲ੍ਹਿਆਂ ਵਿੱਚ ਕੀਤੀ ਗਈ।

ਛਾਪੇਮਾਰੀ ਦੌਰਾਨ ਈਡੀ ਨੇ ਉਨ੍ਹਾਂ ਏਜੰਟਾਂ ਦੇ ਘਰਾਂ ਤੋਂ 30 ਪਾਸਪੋਰਟ ਬਰਾਮਦ ਕੀਤੇ ਜੋ ‘ਡੌਂਕੀ ਰੂਟ’ ਰਾਹੀਂ ਲੋਕਾਂ ਨੂੰ ਭੇਜਣ ਵਿੱਚ ਸ਼ਾਮਲ ਸਨ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਏਜੰਟਾਂ ਨੇ ਕਰੋੜਾਂ ਰੁਪਏ ਨਕਦ ਅਤੇ ਹਵਾਲਾ ਰਾਹੀਂ ਲੈਣ-ਦੇਣ ਕੀਤਾ। ਛਾਪਿਆਂ ਦੌਰਾਨ ਕਈ ਇਤਰਾਜ਼ਯੋਗ ਦਸਤਾਵੇਜ਼ ਅਤੇ ਰਿਕਾਰਡ ਜ਼ਬਤ ਕੀਤੇ ਗਏ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments