ਤੁਹਾਨੂੰ ਦੱਸ ਦੇਈਏ ਕਿ ਇੱਕ ਸੰਘੀ ਅਦਾਲਤ ਵੱਲੋਂ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਨੂੰ ਖ਼ਤਮ ਕਰਨ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਗਈ ਹੈ।
ਅਦਾਲਤ ਨੇ ਕਿਹਾ ਕਿ “ਇਹ ਮਾਮਲਾ ਬਹੁਤ ਗੰਭੀਰ ਹੈ। ਜੇਕਰ ਇਹ ਨੀਤੀ ਲਾਗੂ ਕੀਤੀ ਜਾਂਦੀ ਹੈ, ਤਾਂ ਬੱਚੇ ਅਮਰੀਕੀ ਨਾਗਰਿਕਤਾ ਤੋਂ ਵਾਂਝੇ ਹੋ ਜਾਣਗੇ। ਉਹ ਇਸ ਮਾਮਲੇ ਵਿੱਚ ਕਲਾਸ ਐਕਸ਼ਨ ਸਟੇਟਸ ਨੂੰ ਮਨਜ਼ੂਰੀ ਦੇਣਗੇ, ਜਿਸ ਵਿੱਚ ਇਸ ਹੁਕਮ ਤੋਂ ਪ੍ਰਭਾਵਿਤ ਸਾਰੇ ਬੱਚੇ ਸ਼ਾਮਲ ਹੋਣਗੇ”।
ਜੱਜ ਨੇ ਕਿਹਾ ਕਿ “ਉਹ ਇਸ ਹੁਕਮ ਨੂੰ ਲਾਗੂ ਹੋਣ ਤੋਂ ਰੋਕਣ ਲਈ ਇੱਕ ਅਸਥਾਈ ਹੁਕਮ ਜਾਰੀ ਕਰਨਗੇ। ਇਸ ਫ਼ੈਸਲੇ ਦੀ ਇੱਕ ਲਿਖਤੀ ਕਾਪੀ ਜਲਦੀ ਹੀ ਜਾਰੀ ਕੀਤੀ ਜਾਵੇਗੀ”।
ਹਾਲਾਂਕਿ ਜ਼ਿਲ੍ਹਾ ਅਦਾਲਤ ਜੱਜ ਨੇ ਆਪਣੇ ਫੈਸਲੇ ‘ਤੇ 7 ਦਿਨਾਂ ਲਈ ਰੋਕ ਲਗਾ ਦਿੱਤੀ ਹੈ ਅਤੇ ਟਰੰਪ ਪ੍ਰਸ਼ਾਸਨ ਨੂੰ ਅਪੀਲ ਕਰਨ ਦਾ ਮੌਕਾ ਦਿੱਤਾ ਹੈ। ਜ਼ਿਲ੍ਹਾ ਅਦਾਲਤ ਦੇ ਜੱਜ ਜੋਸਫ਼ ਲਾਪਲਾਂਟ ਨੇ ਕਿਹਾ ਕਿ “ਨਾਗਰਿਕਤਾ ਸਭ ਤੋਂ ਵੱਡਾ ਸੰਵਿਧਾਨਕ ਹੱਕ ਹੈ ਅਤੇ ਇਸਨੂੰ ਖੋਹਿਆ ਨਹੀਂ ਜਾਣਾ ਚਾਹੀਦਾ”।








