ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬੀਤੇ ਦਿਨ ਸ਼ੁੱਕਰਵਾਰ ਨੂੰ ਭਾਰੀ ਬਾਰਿਸ਼ ਅਤੇ ਬੱਦਲ ਫਟਣ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਉਨ੍ਹਾਂ ਵੱਖ-ਵੱਖ ਆਫ਼ਤ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ।
ਮੰਡੀ ਜ਼ਿਲ੍ਹੇ ਦੇ ਸੁੰਦਰਨਗਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ “ਸਰਕਾਰ ਨੇ ਪ੍ਰਭਾਵਿਤ ਖੇਤਰਾਂ ਵਿੱਚ ਜ਼ਰੂਰੀ ਸੇਵਾਵਾਂ ਨੂੰ ਬਹਾਲ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ। ਸਰਕਾਰ ਨੇ ਇਨ੍ਹਾਂ ਖੇਤਰਾਂ ਦੀਆਂ ਲਗਭਗ ਸਾਰੀਆਂ ਪ੍ਰਮੁੱਖ ਸੜਕਾਂ ਖੋਲ੍ਹ ਦਿੱਤੀਆਂ ਹਨ ਅਤੇ ਆਫ਼ਤ ਪ੍ਰਭਾਵਿਤ ਖੇਤਰ ਦੀਆਂ ਲਿੰਕ ਸੜਕਾਂ ਨੂੰ ਖੋਲ੍ਹਣ ਦਾ ਕੰਮ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।
ਉਨ੍ਹਾਂ ਅੱਗੇ ਕਿਹਾ “ਇਸ ਆਫ਼ਤ ਕਾਰਨ ਪਸ਼ੂਆਂ, ਫਸਲਾਂ ਅਤੇ ਸਬਜ਼ੀਆਂ ਨੂੰ ਵੀ ਬਹੁਤ ਨੁਕਸਾਨ ਹੋਇਆ ਹੈ। ਰਾਜ ਸਰਕਾਰ ਪ੍ਰਭਾਵਿਤ ਪਰਿਵਾਰਾਂ ਨੂੰ ਕੱਪੜੇ ਖਰੀਦਣ ਅਤੇ ਪਸ਼ੂਆਂ ਦੇ ਨੁਕਸਾਨ ਲਈ ਮੁਆਵਜ਼ਾ ਦੇਵੇਗੀ ਅਤੇ ਆਪਣੇ ਸਰੋਤਾਂ ਤੋਂ ਹਰ ਸੰਭਵ ਮਦਦ ਦੇਵੇਗੀ। ਆਫ਼ਤ ਪ੍ਰਭਾਵਿਤ ਖੇਤਰ ਵਿੱਚ ਕਈ ਥਾਵਾਂ ‘ਤੇ। ਉਹ ਕੇਂਦਰ ਸਰਕਾਰ ਤੋਂ ਲੋਕਾਂ ਨੂੰ ਜੰਗਲਾਤ ਜ਼ਮੀਨ ਦੇਣ ਦੀ ਇਜਾਜ਼ਤ ਲੈਣਗੇ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਜਗ੍ਹਾ ‘ਤੇ ਵਸਾਇਆ ਜਾ ਸਕੇ।”







