Home ਪੰਜਾਬ ਧਾਰਮਿਕ ਗ੍ਰੰਥਾਂ ਅਤੇ ਪੂਜਾ ਸਥਾਨਾਂ ਦੀ ਬੇਅਦਬੀ ਨੂੰ ਰੋਕਣ ਲਈ ਮਿਲੀ ਬਿੱਲ...

ਧਾਰਮਿਕ ਗ੍ਰੰਥਾਂ ਅਤੇ ਪੂਜਾ ਸਥਾਨਾਂ ਦੀ ਬੇਅਦਬੀ ਨੂੰ ਰੋਕਣ ਲਈ ਮਿਲੀ ਬਿੱਲ ਨੂੰ ਪ੍ਰਵਾਨਗੀ

0

ਮੁੱਖ ਮੰਤਰੀ ਨਿਵਾਸ ‘ਤੇ ਅੱਜ ਹੋਈ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ‘ਬੇਅਦਬੀ ਬਿੱਲ’ ਨੂੰ ਪ੍ਰਵਾਨਗੀ ਦੇ ਦਿੱਤੀ ਗਈ।

ਇਸ ਕਾਨੂੰਨ ਤਹਿਤ ਪੂਜਾ ਸਥਾਨਾਂ ਅਤੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਜ਼ਾ ਦੇਣ ਲਈ ਸਖ਼ਤ ਪ੍ਰਬੰਧ ਕੀਤੇ ਗਏ ਹਨ। ਦੋਸ਼ੀ ਪਾਏ ਜਾਣ ਵਾਲੇ ਵਿਅਕਤੀ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਜਾਏਗੀ।

ਦੋਸ਼ੀ ਠਹਿਰਾਏ ਗਏ ਵਿਅਕਤੀ ਪੈਰੋਲ ਲਈ ਯੋਗ ਨਹੀਂ ਹੋਣਗੇ। ਬਿੱਲ ਵਿੱਚ ਬੇਅਦਬੀ ਦੇ ਮਾਮਲਿਆਂ ਨੂੰ ਸੰਭਾਲਣ ਲਈ ਸਮਰਪਿਤ ਵਿਸ਼ੇਸ਼ ਫਾਸਟ-ਟਰੈਕ ਅਦਾਲਤਾਂ ਦੀ ਸਥਾਪਨਾ ਦਾ ਵੀ ਪ੍ਰਸਤਾਵ ਹੈ, ਜਿਸ ਨਾਲ ਜਲਦੀ ਨਿਆਂ ਯਕੀਨੀ ਬਣਾਇਆ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version