Home ਪੰਜਾਬ ਸ਼੍ਰੋਮਣੀ ਅਕਾਲੀ ਦਲ ਆਗੂ ਹਰਮੀਤ ਸਿੰਘ ਸੰਧੂ ‘ਆਪ’ ‘ਚ ਹੋਏ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਆਗੂ ਹਰਮੀਤ ਸਿੰਘ ਸੰਧੂ ‘ਆਪ’ ‘ਚ ਹੋਏ ਸ਼ਾਮਲ

0

ਸਾਬਕਾ ਵਿਧਾਇਕ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਹਰਮੀਤ ਸਿੰਘ ਸੰਧੂ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਹਰਮੀਤ ਸਿੰਘ ਸੰਧੂ ਤਰਨ ਤਾਰਨ ਵਿਧਾਨ ਸਭਾ ਤੋਂ ਲਗਾਤਾਰ ਤਿੰਨ ਵਾਰ ਸਾਲ 2002,2007,2012 ਦੇ ਜੇਤੂ ਰਹਿ ਚੁੱਕੇ ਹਨ।

ਹਰਮੀਤ ਸਿੰਘ ਸੰਧੂ ਨੇ ਹਾਲ ਹੀ ਵਿੱਚ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦਿੱਤਾ ਸੀ। ਇਸ ਤੋਂ ਬਾਅਦ ਸੰਧੂ ‘ਆਪ’ (ਆਮ ਆਦਮੀ ਪਾਰਟੀ) ਵਿੱਚ ਸ਼ਾਮਲ ਹੋ ਗਏ ਹਨ।

2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਉਹ ਕਾਂਗਰਸ ਦੇ ਧਰਮਵੀਰ ਸਿੰਘ ਅਗਨੀਹੋਤਰੀ ਤੋਂ ਹਾਰ ਗਏ। ਇਸ ਤੋਂ ਬਾਅਦ, 2022 ਵਿੱਚ, ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਦੁਬਾਰਾ ਟਿਕਟ ਦਿੱਤੀ, ਪਰ ਇਸ ਵਾਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਕਸ਼ਮੀਰ ਸਿੰਘ ਸੋਹਲ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ।

ਰਾਜਨੀਤਿਕ ਮਾਹਿਰਾਂ ਅਨੁਸਾਰ, ਸੰਧੂ ਦਾ ‘ਆਪ’ ਵਿੱਚ ਪ੍ਰਵੇਸ਼ ਤਰਨਤਾਰਨ ਖੇਤਰ ਵਿੱਚ ਪਾਰਟੀ ਨੂੰ ਮਜ਼ਬੂਤ ਪਕੜ ਦੇ ਸਕਦਾ ਹੈ, ਜੋ ਕਿ ਪੰਜਾਬ ਵਿੱਚ ‘ਆਪ’ ਦੇ ਭਵਿੱਖ ਲਈ ਮਹੱਤਵਪੂਰਨ ਹੋ ਸਕਦਾ ਹੈ।

 

NO COMMENTS

LEAVE A REPLY

Please enter your comment!
Please enter your name here

Exit mobile version