Home ਦੇਸ਼ ਭਾਰਤੀ ਰੇਲਵੇ ਦੇ ਸਾਰੇ ਯਾਤਰੀ ਕੋਚਾਂ ‘ਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਲਿਆ...

ਭਾਰਤੀ ਰੇਲਵੇ ਦੇ ਸਾਰੇ ਯਾਤਰੀ ਕੋਚਾਂ ‘ਚ ਸੀ.ਸੀ.ਟੀ.ਵੀ ਕੈਮਰੇ ਲਗਾਉਣ ਦਾ ਲਿਆ ਗਿਆ ਫੈਸਲਾ

0

ਭਾਰਤੀ ਰੇਲਵੇ ਨੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਦਿਆਂ ਸਾਰੇ ਯਾਤਰੀ ਕੋਚਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਸ਼ਨੀਵਾਰ ਨੂੰ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਉੱਤਰੀ ਰੇਲਵੇ ਵਿੱਚ ਪਾਇਲਟ ਆਧਾਰ ‘ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦੇ ਫਾਇਦਿਆਂ ਦੀ ਸਮੀਖਿਆ ਕਰਨ ਤੋਂ ਬਾਅਦ ਲਿਆ ਗਿਆ।

ਭਾਰਤੀ ਰੇਲਵੇ ਦੇ ਸਾਰੇ 74,000 ਕੋਚਾਂ ਅਤੇ 15,000 ਇੰਜਣਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।ਸੀ.ਸੀ.ਟੀ.ਵੀ. ਕੈਮਰੇ ਚੋਰੀ, ਛੇੜਛਾੜ, ਪਰੇਸ਼ਾਨੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਵਿੱਚ ਮਦਦ ਕਰਨਗੇ। ਕਿਸੇ ਵੀ ਦੁਰਘਟਨਾ ਦੀ ਸਥਿਤੀ ਵਿੱਚ, ਸੀ.ਸੀ.ਟੀ.ਵੀ. ਫੁਟੇਜ ਘਟਨਾ ਦੀ ਸਥਿਤੀ ਨੂੰ ਸਮਝਣ ਵਿੱਚ ਮਦਦ ਕਰੇਗੀ।

NO COMMENTS

LEAVE A REPLY

Please enter your comment!
Please enter your name here

Exit mobile version