ਬੀਤੇ ਦਿਨ ਪੰਜਾਬ ਦੇ ਸਿੱਖ ਦੌੜਾਕ ਫੌਜਾ ਸਿੰਘ ਨਾਲ ਇੱਕ ਦਰਦਨਾਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਉਨ੍ਹਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਇਹ ਹਾਦਸਾ ਇੱਕ ਕਾਰ ਨਾਲ ਹੋਇਆ ਜਦੋਂ ਉਹ ਆਪਣੇ ਘਰ ਦੇ ਬਾਹਰ ਸੈਰ ਕਰ ਰਹੇ ਸਨ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਸ ਵੇਲੇ ਉਨ੍ਹਾਂ ਦੀ ਉਮਰ 114 ਸਾਲ ਸੀ।
ਉਨ੍ਹਾਂ ਦਾ ਜਨਮ 1 ਅਪ੍ਰੈਲ 1911 ਨੂੰ ਜਲੰਧਰ ਜ਼ਿਲ੍ਹੇ ਦੇ ਬਿਆਸ ਪਿੰਡ ਵਿੱਚ ਹੋਇਆ ਸੀ। ਫੌਜਾ ਸਿੰਘ ਨੇ ਸਾਲ 2000 ਵਿੱਚ ਆਪਣੀ ਮੈਰਾਥਨ ਯਾਤਰਾ ਸ਼ੁਰੂ ਕੀਤੀ ਸੀ। 2011 ਵਿਚ ਟੋਰਾਂਟੋ ਮੈਰਾਥਨ ਵਿੱਚ ਭਾਗ ਲੈ ਕੇ ਉਨ੍ਹਾਂ ਨੇ ਸਭ ਤੋਂ ਵੱਧ ਉਮਰ ਦੇ ਮੈਰਾਥਨ ਦੌੜਾਕ ਦਾ ਨਾਮ ਹਾਸਲ ਕੀਤਾ ਪਰ ਜਨਮ ਸਰਟੀਫਿਕੇਟ ਨਾ ਹੋਣ ਕਾਰਨ ਉਨ੍ਹਾਂ ਦਾ ਨਾਮ ਗਿਨੀਜ਼ ਬੁੱਕ ਵਿਚ ਸ਼ਾਮਲ ਨਹੀਂ ਹੋ ਸਕਿਆ।







