Homeਪੰਜਾਬਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ :...

ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ : ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਬ ਧਮਾਕੇ ਦੀ ਧਮਕੀ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅਪਰਾਧੀ ਆਪਣੇ ਮਾੜੇ ਇਰਾਦਿਆਂ ਵਿੱਚ ਸਫਲ ਨਹੀਂ ਹੋਣਗੇ। ਸ਼ਰਾਰਤੀ ਅਨਸਰ ਪੰਜਾਬ ਵਿੱਚ ਭਾਈਚਾਰਕ ਸਾਂਝ ਨੂੰ ਭੰਗ ਕਰਨਾ ਚਾਹੁੰਦੇ ਹਨ ਅਤੇ ਲੋਕਾਂ ਵਿੱਚ ਡਰ ਫੈਲਾਉਣਾ ਚਾਹੁੰਦੇ ਹਨ।

ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਤੋਂ ਡਰਨ ਦੀ ਲੋੜ ਨਹੀਂ ਹੈ ਕਿਉਂਕਿ ਸਾਡੀ ਸਰਕਾਰ ਨੇ ਸ਼ਰਾਰਤੀ ਅਨਸਰਾਂ ਪ੍ਰਤੀ ਜ਼ੀਰੋ ਟਾਲਰੈਂਸ ਵਾਲਾ ਰੁਖ਼ ਅਪਣਾਇਆ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਨਾਪਾਕ ਗਤੀਵਿਧੀਆਂ ਵਿੱਚ ਬਖਸ਼ਿਆ ਨਹੀਂ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments