Homeਪੰਜਾਬਮੁੱਖ ਮੰਤਰੀ ਮਾਨ ਨੇ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ...

ਮੁੱਖ ਮੰਤਰੀ ਮਾਨ ਨੇ ਸ੍ਰੀ ਦਰਬਾਰ ਸਾਹਿਬ ਨੂੰ ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਕੀਤੀ ਉੱਚ ਪੱਧਰੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ, ਵੀਰਵਾਰ ਨੂੰ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਦਾ ਉਦੇਸ਼ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਧਮਕੀ ਭਰੀਆਂ ਈਮੇਲਾਂ ਮਿਲਣ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣਾ ਸੀ।

ਮੁੱਖ ਮੰਤਰੀ ਮਾਨ ਨੇ ਮੀਟਿੰਗ ਤੋਂ ਬਾਅਦ ਕਿਹ ਕਿ ਪੰਜਾਬ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਕਿਸੇ ਵੀ ਖਤਰੇ ਨਾਲ ਨਜਿੱਠਣ ਲਈ ਤਿਆਰ ਹਨ।

ਮਾਨ ਨੇ ਕਿਹਾ, “ਸਾਡੀ ਸਰਕਾਰ ਸਾਰੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਸਾਰੇ ਧਰਮਾਂ ਦੇ ਪੂਜਾ ਸਥਾਨ ਪਵਿੱਤਰ ਅਤੇ ਸਤਿਕਾਰਯੋਗ ਹਨ। ਅਸੀਂ ਉਨ੍ਹਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਵਾਂਗੇ।” ਮੁੱਖ ਮੰਤਰੀ ਭਗਵੰਤ ਮਾਨ ਨੇ ਜਨਤਾ ਨੂੰ ਚੌਕਸ ਰਹਿਣ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ, ਨਾਲ ਹੀ ਕਿਹਾ ਕਿ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਤੱਤਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

 

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments