ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ, ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਦਲ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਵੀਂ ਨਾਭਾ ਜੇਲ੍ਹ ਵਿੱਚ ਬੰਦ ਹਨ। ਉਨ੍ਹਾਂ ਨੇ ਨਵੀਂ ਨਾਭਾ ਜੇਲ੍ਹ ਵਿੱਚ ਆਪਣੀ ਬੈਰਕ ਬਦਲਣ ਲਈ ਮੋਹਾਲੀ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ।
ਇਸ ਮਾਮਲੇ ਦੀ ਸੁਣਵਾਈ ਅੱਜ ਅਦਾਲਤ ਵਿੱਚ ਹੋਈ। ਪਰ ਸਰਕਾਰ ਵੱਲੋਂ ਕੋਈ ਜਵਾਬ ਨਹੀਂ ਦਿੱਤਾ ਗਿਆ। ਹੁਣ ਇਸ ਮਾਮਲੇ ਦੀ ਸੁਣਵਾਈ 22 ਜੁਲਾਈ ਨੂੰ ਹੋਵੇਗੀ ਜਿਸ ‘ਚ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ।
