Homeਸੰਸਾਰਐਸਜੀਪੀਸੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ...

ਐਸਜੀਪੀਸੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨ ਸ਼ਰਧਾਲੂਆਂ ਤੋਂ ਅਰਜ਼ੀਆਂ ਦੀ ਕੀਤੀ ਮੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਚਾਹਵਾਨ ਸ਼ਰਧਾਲੂਆਂ ਤੋਂ ਅਰਜ਼ੀਆਂ ਮੰਗੀਆਂ ਹਨ। ਐਸ.ਜੀ.ਪੀ.ਸੀ ਨੇ ਸ਼ਰਧਾਲੂਆਂ ਨੂੰ 4 ਅਗਸਤ, 2025 ਤੱਕ ਆਪਣੇ ਪਾਸਪੋਰਟ ਜਮ੍ਹਾ ਕਰਨ ਲਈ ਕਿਹਾ ਹੈ।

ਵੇਰਵੇ ਸਾਂਝੇ ਕਰਦੇ ਹੋਏ, SGPC ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਜਥਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਭਰ ਦੇ ਹੋਰ ਇਤਿਹਾਸਕ ਸਿੱਖ ਗੁਰਧਾਮਾਂ ਦੇ ਦਰਸ਼ਨ ਕਰੇਗਾ। ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ਼ਰਧਾਲੂਆਂ ਨੂੰ ਆਪਣਾ ਪਾਸਪੋਰਟ ਸਬੰਧਤ SGPC ਮੈਂਬਰ ਦੇ ਸਿਫ਼ਾਰਸ਼ ਪੱਤਰ ਦੇ ਨਾਲ ਨਿਰਧਾਰਤ ਮਿਤੀ ਤੱਕ SGPC ਦੇ ਯਾਤਰਾ ਵਿਭਾਗ ਨੂੰ ਜਮ੍ਹਾ ਕਰਵਾਉਣਾ ਚਾਹੀਦਾ ਹੈ।

ਚਾਹਵਾਨ ਸ਼ਰਧਾਲੂਆ ਲਈ ਪਾਸਪੋਰਟ ਤੋਂ ਇਲਾਵਾ, ਆਧਾਰ ਕਾਰਡ ਜਾਂ ਵੋਟਰ ਆਈਡੀ ਫੋਟੋਕਾਪੀ ਲੋੜੀਂਦੇ ਦਸਤਾਵੇਜ਼ ਹੋਣਗੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments