ਅੰਮ੍ਰਿਤਸਰ ਪੁਲਿਸ ਨੇ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰ ਦੋਸ਼ੀ ਕਿੱਤੇ ਵਜੋਂ ਸਾਫ਼ਟਵੇਅਰ ਇੰਜੀਨੀਅਰ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮ ਦਾ ਨਾਮ ਸ਼ੁਭਮ ਦੂਬੇ ਹੈ। ਪੁਲਿਸ ਨੇ ਉਸਨੂੰ ਫਰੀਦਾਬਾਦ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਪੁੱਛਗਿੱਛ ਲਈ ਸ਼ੁਭਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
