ਅੱਜ ਮੁਹਾਲੀ ਦੀ ਅਦਾਲਤ ‘ਚ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੇਸ਼ ਕੀਤਾ ਜਾਣਾ ਹੈ ਜਿਸਦੇ ਮੱਦੇਨਜ਼ਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਮਜੀਠੀਆ ਨਵੀਂ ਨਾਭਾ ਜੇਲ੍ਹ ‘ਚ 14 ਦਿਨਾਂ ਤੋਂ ਬੰਦ ਹਨ। ਉਹਨਾਂ ਦਾ ਜੁਡੀਸ਼ੀਅਲ ਰਿਮਾਂਡ ਅੱਜ ਖ਼ਤਮ ਹੋਣ ਜਾ ਰਿਹਾ ਹੈ।
ਤੁਹਾਨੂੰ ਦੱਸ ਦੇਈਏ ਕਿ ਪੁਲਿਸ ਨੇ ਅਨੇਕਾਂ ਅਕਾਲੀ ਆਗੂਆਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਘਰਾਂ ‘ਚ ਨਜ਼ਰਬੰਦ ਕਰ ਦਿੱਤਾ ਹੈ।







