Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਅੱਜ ਇਸ ਜ਼ਿਲ੍ਹੇ ‘ਚ ਕਰਨਗੇ ਆਧੁਨਿਕ ਲਾਇਬ੍ਰੇਰੀਆਂ ਦਾ...

ਮੁੱਖ ਮੰਤਰੀ ਭਗਵੰਤ ਮਾਨ ਅੱਜ ਇਸ ਜ਼ਿਲ੍ਹੇ ‘ਚ ਕਰਨਗੇ ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਜ਼ਿਲ੍ਹੇ ਦੇ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਦੇ 8 ਪਿੰਡਾਂ ‘ਚ ਨਵੀਆਂ ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ।

ਇਨ੍ਹਾਂ ਲਾਇਬ੍ਰੇਰੀਆਂ ‘ਚ ਕੰਪਿਊਟਰ, ਇੰਟਰਨੈੱਟ ਵਰਗੀਆਂ ਸਹੂਲਤਾਂ ਦੇ ਨਾਲ ਵੱਖ-ਵੱਖ ਮੁਕਾਬਲਿਆਂ ਲਈ ਪ੍ਰੀਖਿਆ ਉਪਯੋਗੀ ਕਿਤਾਬਾਂ ਵੀ ਉਬਲੱਬਧ ਕਰਵਾਈਆਂ ਜਾਣਗੀਆਂ। ਇਨ੍ਹਾਂ 8 ਲਾਇਬ੍ਰੇਰੀਆਂ ਦੀ ਉਸਾਰੀ ਕੀਮਤ 2 ਕਰੋੜ 80 ਲੱਖ ਰੁਪਏ ਹੈ।

ਸਰਕਾਰ ਦੇ ਇਸ ਕਦਮ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਲਾਭ ਹੋਵੇਗਾ ਜੋ ਮਹਿੰਗੇ ਕੋਚਿੰਗ ਸੈਂਟਰਾਂ ਜਾਂ ਹੋਰ ਵਿੱਦਿਅਕ ਅਦਾਰਿਆਂ ‘ਚ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ, ਸਿਖਲਾਈ ਲੈਣ ਤੋਂ ਅਸਮਰੱਥ ਹਨ।

 

 

NO COMMENTS

LEAVE A REPLY

Please enter your comment!
Please enter your name here

Exit mobile version