ਅੱਜ ਮੁਹਾਲੀ ਦੀ ਅਦਾਲਤ ‘ਚ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ਵਿਚ 2 ਅਗਸਤ 2025 ਤੱਕ ਦਾ ਵਾਧਾ ਕਰ ਦਿੱਤਾ ਹੈ।
ਅੱਜ ਮਜੀਠੀਆ ਨੂੰ ਸਖ਼ਤ ਸੁਰੱਖਿਆ ਹੇਠ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਇਸਦੇ ਨਾਲ ਹੀ ਕਈ ਅਕਾਲੀ ਆਗੂਆਂ ਨੂੰ ਪੁਲਿਸ ਵੱਲੋਂ ਵਿਰੋਧ ਪ੍ਰਦਰਸ਼ਨ ਦੇ ਸ਼ੱਕ ਕਾਰਨ, ਘਰਾਂ ‘ਚ ਨਜ਼ਰਬੰਦ ਕੀਤਾ ਗਿਆ ਸੀ।







