ਛੇਵੇਂ ਦਿਨ ਵੀ, ਸ੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀਆਂ ਈ-ਮੇਲ ਆਉਣ ਦਾ ਸਿਲਸਿਲਾ ਜਾਰੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੀਤੀ ਦੇਰ ਰਾਤ ਨੂੰ 8ਵੀਂ ਵਾਰ ਧਮਕੀ ਵਾਲੀ ਈ-ਮੇਲ ਪ੍ਰਾਪਤ ਹੋਈ ਹੈ।
ਪਿਛਲੇ ਦਿਨੀਂ ਪੁਲਿਸ ਨੇ ਇਸ ਮਾਮਲੇ ‘ਚ ਸ਼ੂੰਭਮ ਦੁੰਬੇ ਨਾਮ ਦੇ ਇੱਕ ਵਿਅਕਤੀ ਨੂੰ ਫਰੀਦਾਬਾਦ ਤੋਂ ਗ੍ਰਿਫਤਾਰ ਕੀਤਾ ਹੈ ਜੋ ਕਿ ਪੇਸ਼ੇ ਵਜੋਂ ਇੱਕ ਸਾਫਟਵੇਅਰ ਇੰਜੀਨੀਅਰ ਹੈ। ਉਸ ਖਿਲਾਫ ਐਫ ਆਈ ਆਰ ਵੀ ਦਰਜ ਕੀਤੀ ਗਈ ਹੈ ਪਰ ਇਸ ਤੋਂ ਮਗਰੋਂ ਵੀ ਲਗਾਤਾਰ ਈ-ਮੇਲ ਰਾਹੀਂ ਧਮਕੀਆਂ ਦਾ ਸਿਲਸਿਲਾ ਜਾਰੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੰਗ ਕੀਤੀ ਹੈ ਕਿ ਈ-ਮੇਲ ਰਾਹੀਂ ਧਮਕੀਆਂ ਦੇਣ ਵਾਲੇ ਨੂੰ ਖਾਲਸਾ ਪੰਥ ਦੇ ਸਾਹਮਣੇ ਜਲਦੀ ਤੋਂ ਜਲਦੀ ਪੇਸ਼ ਕੀਤਾ ਜਾਵੇ।







