ਪੰਜਾਬ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰਕੇ, ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਝਟਕਾ ਦਿੱਤਾ ਹੈ। ਦੱਸ ਦੇਈਏ ਕਿ ਅਮਨਦੀਪ ਕੌਰ ਨੂੰ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਕੇ ਐਫਆਈਆਰ ਦਰਜ਼ ਕੀਤੀ ਸੀ। ਮਹਿਲਾ ਕਾਂਸਟੇਬਲ ਦੀ ਲਗਭਗ 1.35 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਗਈ ਹੈ।
