Home ਪੰਜਾਬ ‘ਆਪ’ ਪਾਰਟੀ ਵੱਲੋਂ ਵਿਧਾਇਕ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ

‘ਆਪ’ ਪਾਰਟੀ ਵੱਲੋਂ ਵਿਧਾਇਕ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ

0

ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫਾ ਦਿੱਤਾ ਸੀ। ਅਨਮੋਲ ਗਗਨ ਦੇ ਇਸ ਫੈਸਲੇ ‘ਤੇ ਰਾਜਨੀਤੀ ਮਾਹਿਰਾਂ ਵੱਲੋਂ ਤਰ੍ਹਾਂ-ਤਰ੍ਹਾਂ ਦੇ ਕਿਆਸ ਲਗਾਏ ਜਾ ਰਹੇ ਸਨ। ਅਨਮੋਲ ਗਗਨ ਮਾਨ ਦੇ ਇਸ ਫੈਸਲੇ ‘ਤੇ ਹੁਣ ਸਥਿਤੀ ਸਾਫ ਹੋ ਗਈ ਹੈ। ਦਰਅਸਲ ਆਮ ਆਦਮੀ ਪਾਰਟੀ ਵੱਲੋਂ ਅਨਮੋਲ ਗਗਨ ਮਾਨ ਦਾ ਅਸਤੀਫਾ ਨਾਮਨਜ਼ੂਰ ਕੀਤਾ ਗਿਆ ਹੈ।

ਅਨਮੋਲ ਗਗਨ ਮਾਨ ਨੇ X ‘ਤੇ ਲਿਖਿਆ ਕਿ ਅੱਜ ਸਾਡੇ ਪਾਰਟੀ ਪ੍ਰਧਾਨ @amanarorasunam ਜੀ ਨਾਲ ਮੁਲਾਕਾਤ ਹੋਈ। @AamAadmiParty ਅਤੇ @ArvindKejriwal ਜੀ ਵੱਲੋਂ ਅਸਤੀਫ਼ਾ ਨਾਮਨਜ਼ੂਰ ਕਰਨ ਦਾ ਫੈਸਲਾ ਸਵੀਕਾਰ ਕੀਤਾ।

ਇਸ ਨੂੰ ਲੈ ਕੇ ਜਾਣਕਾਰੀ ਸਾਂਝੀ ਕਰਦਿਆਂ ਅਮਨ ਅਰੋੜਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ। ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕੀਤਾ ਤੇ ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ।  ਅਨਮੋਲ, ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਪਰਿਵਾਰ ਦਾ ਹਿੱਸਾ ਸੀ, ਹਨ ਔਰ ਬਣੇ ਰਹਿਣਗੇ ।

 

NO COMMENTS

LEAVE A REPLY

Please enter your comment!
Please enter your name here

Exit mobile version