ਸੋਮਵਾਰ ਨੂੰ ਅਦਾਲਤ ਨੇ ਅਮਨਦੀਪ ਕੌਰ ਦੀ ਜ਼ਮਾਨਤ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਅਮਨਦੀਪ ਕੌਰ ਵੱਲੋਂ ਦੁਬਾਰਾ ਅਰਜ਼ੀ ਲਗਾਈ ਗਈ ਤਾਂ ਜੋ ਉਨ੍ਹਾਂ ਦਾ ਪੱਖ ਦੁਬਾਰਾ ਸੁਣਿਆ ਜਾਵੇ। ਇਸ ਤੋਂ ਬਾਅਦ ਅਦਾਲਤ ਨੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਜ਼ਮਾਨਤ ਪਟੀਸ਼ਨ ਨੂੰ ਫਿਰ ਤੋਂ ਰੱਦ ਕਰ ਦਿੱਤਾ ਹੈ।
ਦੱਸ ਦੇਈਏ ਕਿ ਅਮਨਦੀਪ ਕੌਰ ਨੂੰ ਬਠਿੰਡਾ ‘ਚ ਥਾਰ ‘ਚ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਉਸਨੂੰ ਬਰਖਾਸਤ ਕਰ ਦਿੱਤਾ ਗਿਆ ਸੀ।







