Homeਪੰਜਾਬਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਭੀਖ ਮੰਗਦੇ 47 ਬੱਚਿਆਂ ਨੂੰ ਸਫਲਤਾਪੂਰਵਕ...

ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਭੀਖ ਮੰਗਦੇ 47 ਬੱਚਿਆਂ ਨੂੰ ਸਫਲਤਾਪੂਰਵਕ ਗਿਆ ਬਚਾਇਆ

ਸੜਕਾਂ ਆਦਿ ‘ਤੇ ਛੋਟੇ ਬੱਚੇ ਅਕਸਰ ਭੀਖ ਮੰਗਦੇ ਦੇਖੇ ਜਾ ਸਕਦੇ ਹਨ। ਇਨ੍ਹਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਚਿੰਤਾ ਦਾ ਵਿਸ਼ਾ ਬਣ ਗਿਆ ਸੀ। ਜਿਸਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਜ਼ਮੀਨੀ ਪੱਧਰ ‘ਤੇ ਠੋਸ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਕਾਰਵਾਈ ਤਹਿਤ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਨੇ ਅੱਜ ਸੂਬੇ ਭਰ ‘ਚ ਮੁਹਿੰਮ ਚਲਾਈ ਅਤੇ ਭੀਖ ਮੰਗਣ ਲਈ ਮਜਬੂਰ, 47 ਬੱਚਿਆਂ ਨੂੰ ਸਫਲਤਾਪੂਰਵਕ ਬਚਾਇਆ ਗਿਆ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਾਂਝੀ ਕੀਤੀ। ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੁਆਰਾ ਪ੍ਰੋਜੈਕਟ ਜੀਵਨਜਯੋਤ ਮੁਹਿੰਮ ਤਹਿਤ 31 ਛਾਪੇ ਮਾਰੇ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਦਸਤਾਵੇਜ਼ ਤਸਦੀਕ ਤੋਂ ਬਾਅਦ 30 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਮਿਲਾਇਆ ਗਿਆ, ਜਦੋਂ ਕਿ 17 ਬੱਚੇ, ਜਿਨ੍ਹਾਂ ਦੇ ਮਾਪਿਆਂ ਦਾ ਪਤਾ ਨਹੀਂ ਲੱਗ ਸਕਿਆ, ਨੂੰ ਸਹੀ ਦੇਖਭਾਲ ਅਤੇ ਸੁਰੱਖਿਆ ਲਈ ਬਾਲ ਸੰਭਾਲ ਸੰਸਥਾਵਾਂ ਵਿੱਚ ਭੇਜਿਆ ਗਿਆ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments