ਦੱਸਣਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਦਰ ਸੰਗਰੂਰ ‘ਚ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ ਜਗਤਾਰ ਸਿੰਘ ਨੂੰ 12,000 ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਵਿਜੀਲੈਂਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਹਾਇਕ ਸਬ-ਇੰਸਪੈਕਟਰ ਜਗਤਾਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਇੱਕ ਸ਼ਿਕਾਇਤਕਰਤਾ ਵੱਲੋਂ ਦਰਜ ਕੀਤੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦਰਜ ਸ਼ਿਕਾਇਤ ‘ਚ ਦੋਸ਼ ਲਗਾਇਆ ਕਿ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਮਗਰੋਂ ਦੋਸ਼ੀ ਏ.ਐਸ.ਆਈ. ਨੇ ਉਸਨੂੰ ਉਸ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਤੋਂ ਮਗਰੋਂ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਸਬ-ਇੰਸਪੈਕਟਰ ਜਗਤਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।
