Home ਪੰਜਾਬ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੁਆਰਾ ਕਾਮਾਗਾਟਾਮਾਰੂ ਜਹਾਜ਼ ਨੂੰ ‘ਗੁਰੂ...

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੁਆਰਾ ਕਾਮਾਗਾਟਾਮਾਰੂ ਜਹਾਜ਼ ਨੂੰ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਜਾਣਨ ਲਈ ਰਾਜ ਸਭਾ ਦੇ ਵੀ.ਸੀ ਨੂੰ ਪੱਤਰ ਗਿਆ ਲਿਖਿਆ

0

ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੁਆਰਾ ਕਾਮਾਗਾਟਾਮਾਰੂ ਜਹਾਜ਼ ਨੂੰ ‘ਗੁਰੂ ਨਾਨਕ ਜਹਾਜ਼’ ਦੇ ਤੌਰ ‘ਤੇ ਜਾਣਨ ਲਈ ਅਤੇ ਨਾਲ ਹੀ 23 ਜੁਲਾਈ ਨੂੰ ਹਰ ਸਾਲ ਕੌਮੀ ਪੱਧਰ ‘ਤੇ ਮਨਾਉਣ ਲਈ ਰਾਜ ਸਭਾ ਦੇ ਵਾਈਸ ਚੇਅਰਮੈਨ ਨੂੰ ਪੱਤਰ ਲਿਖਿਆ ਗਿਆ ਹੈ।

ਸੀਚੇਵਾਲ ਜੀ ਨੇ ਕਿਹਾ ਕਿ ਜੋ ਸਮੁੰਦਰੀ ਜਹਾਜ਼ ‘ਕਾਮਾਗਾਟਾ ਮਾਰੂ’ ਨਾਮ ਨਾਲ ਇਤਿਹਾਸ ਦੇ ਪੰਨਿਆਂ ਵਿੱਚ ਦਰਜ਼ ਹੋ ਗਿਆ ਹੈ ਅਸਲ ਵਿੱਚ ਇਸ ਜਹਾਜ਼ ਦਾ ਨਾਮ ‘ਗੁਰੂ ਨਾਨਕ ਜਹਾਜ਼’ ਸੀ। ਇਸ ਜਹਾਜ਼ ਨੂੰ ਲਿਜਾਣ ਵਾਲੇ ਗ਼ਦਰੀ ਬਾਬੇ ਗੁਰਦਿੱਤ ਸਿੰਘ ਜੀ ਨੇ ਗੁਰੂ ਨਾਨਕ ਸਟੀਮਸ਼ਿਪ ਨਾਂਅ ਦੀ ਕੰਪਨੀ ਬਣਾ ਕੇ ਰਜਿਸਟਡ ਕਰਵਾਈ ਸੀ। ਜਹਾਜ਼ ਦੀਆਂ ਟਿਕਟਾਂ ‘ਤੇ ਵੀ ਇਸ ਜਹਾਜ਼ ਦਾ ਨਾਮ ‘ਗੁਰੂ ਨਾਨਕ ਜਹਾਜ਼’ ਲਿਖਿਆ ਹੋਇਆ ਸੀ।

ਉਨ੍ਹਾਂ ਕਿਹਾ ਕਿ ਬਾਬਾ ਗੁਰਦਿੱਤ ਸਿੰਘ ਜੀ ਵੱਲੋਂ ਲਿਖੀ ਕਿਤਾਬ: “ਸ਼੍ਰੀ ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦੀ ਦਰਦ ਭਰੀ ਕਹਾਣੀ”। ਇਹ ਕਿਤਾਬ ਇੱਕ ਦੁਰਭੱਲ ਦਸਤਾਵੇਜ਼ ਹੈ। ਇਸੇ ਤਰ੍ਹਾਂ ਇਤਿਹਾਸਕਾਰ ਡਾ: ਗੁਰਦੇਵ ਸਿੰਘ ਸਿੱਧੂ ਦੀ ਲਿਖੀ ਕਿਤਾਬ “ਸ਼੍ਰੀ ਗੁਰੂ ਨਾਨਕ ਜਹਾਜ਼ (ਕਾਮਾਗਾਟਾ ਮਾਰੂ ਜਹਾਜ਼:ਸਮਕਾਲੀ ਬਿਰਤਾਂਤ) ਵੀ ਇਹ ਦੱਸਦੀ ਹੈ ਕਿ ਇਸ ਜਹਾਜ਼ ਦਾ ਨਾਮ “ਗੁਰੂ ਨਾਨਕ ਜਹਾਜ਼” ਸੀ।

ਸੰਤ ਸੀਚੇਵਾਲ ਦੁਆਰਾ ਚਿੱਠੀ ਰਾਹੀਂ ਪੁਰਜ਼ੋਰ ਮੰਗ ਕੀਤੀ ਗਈ ਕਿ, ਇਤਿਹਾਸ ਦੇ ਪੰਨਿਆਂ ‘ਤੇ ਇਸ ਨੂੰ “ਗੁਰੂ ਨਾਨਕ ਜਹਾਜ਼” ਦੇ ਨਾਮ ਨਾਲ ਹੀ ਯਾਦ ਕੀਤਾ ਜਾਵੇ ਅਤੇ ਇਸ ਦੇ ਸ਼ਹੀਦਾਂ ਨੂੰ ਸਨਮਾਨ ਦਿੰਦੇ ਹੋਏ, ਰਾਜ ਸਭਾ ਵਿੱਚ ਮਤਾ ਵੀ ਪਾਸ ਕੀਤਾ ਜਾਣਾ ਚਾਹੀਦਾ ਹੈ।

NO COMMENTS

LEAVE A REPLY

Please enter your comment!
Please enter your name here

Exit mobile version