Home ਪੰਜਾਬ ਅੱਜ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਮੁਹਿੰਮ ਚਲਾਕੇ 20 ਭੀਖ ਮੰਗਦੇ ਬੱਚਿਆਂ...

ਅੱਜ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਮੁਹਿੰਮ ਚਲਾਕੇ 20 ਭੀਖ ਮੰਗਦੇ ਬੱਚਿਆਂ ਨੂੰ ਗਿਆ ਬਚਾਇਆ : ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ

0

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਜ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਮੁਹਿੰਮ ਚਲਾਕੇ 20 ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ। ਇਸ ਦੇ ਨਾਲ ਹੀ ਮੁਹਿੰਮ ਦੀ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਦੀ ਕੁੱਲ ਗਿਣਤੀ 169 ਹੋ ਗਈ ਹੈ। ਇਹ ਛਾਪੇਮਾਰੀ ਕੁੱਲ 29 ਥਾਵਾਂ ‘ਤੇ ਕੀਤੀ ਗਈ।

ਉਨ੍ਹਾਂ ਕਿਹਾ ਕਿ ਅੱਜ ਬਚਾਏ ਗਏ 20 ਬੱਚਿਆਂ ਵਿੱਚੋਂ 9 ਬੱਚਿਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ ਅਤੇ 6 ਬੱਚਿਆਂ ਨੂੰ ਬਾਲ ਘਰ ਵਿੱਚ ਭੇਜਿਆ ਗਿਆ ਅਤੇ 5 ਬੱਚਿਆਂ ਦੀ ਦਸਤਾਵੇਜ਼ੀ ਜਾਂਚ ਜਾਰੀ ਹੈ।

ਉਨ੍ਹਾਂ ਨੇ ਜ਼ਿਲਿਆਂ ਦੀਆਂ ਬਾਲ ਸੁਰੱਖਿਆ ਟੀਮਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਆਪਣੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰਨ ਵਾਲੇ ਮਾਪਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਡਾ. ਬਲਜੀਤ ਕੌਰ ਨੇ ਲੋਕਾਂ ਨੂੰ, ਬੱਚਿਆਂ ਨੂੰ ਭੀਖ ਮੰਗਦਿਆਂ ਵੇਖ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦੇਣ ਦੀ ਅਪੀਲ ਕੀਤੀ।

NO COMMENTS

LEAVE A REPLY

Please enter your comment!
Please enter your name here

Exit mobile version