Homeਪੰਜਾਬਸਿਹਤ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਦੇ ਕੂੜਾ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਬੈਠਕ

ਸਿਹਤ ਮੰਤਰੀ ਵੱਲੋਂ ਪਟਿਆਲਾ ਸ਼ਹਿਰ ਦੇ ਕੂੜਾ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਬੈਠਕ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਗਿੱਲੇ ਤੇ ਸੁੱਕੇ ਕੂੜੇ ਦੇ ਬਿਹਤਰ ਪ੍ਰਬੰਧਨ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਜ਼ਿਲ੍ਹਾ ਪ੍ਰਸ਼ਾਸਨ, ਨਗਰ ਨਿਗਮ ਤੇ ਪੀ.ਡੀ.ਏ. ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਪਰਸਨ ਰੀਨਾ ਗੁਪਤਾ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਤੇ ਪੀਡੀਏ ਦੇ ਮੁੱਖ ਪ੍ਰਸ਼ਾਸਨ ਮਨੀਸ਼ਾ ਰਾਣਾ ਵੀ ਮੌਜੂਦ ਸਨ।

ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਥਾਪਰ ਯੂਨੀਵਰਸਿਟੀ ਵੱਲੋਂ ਕੂੜਾ ਪ੍ਰਬੰਧਨ ਲਈ ਵਰਤੀ ਜਾਂਦੀ ਤਕਨੀਕ ਸਬੰਧੀ ਥਾਪਰ ਦੇ ਪ੍ਰੋਫੈਸਰਾਂ ਨਾਲ ਵਿਚਾਰ ਚਰਚਾ ਕਰਦਿਆਂ ਇਸ ਤਕਨੀਕ ਦੀ ਵਰਤੋਂ ਪਟਿਆਲਾ ਸ਼ਹਿਰ ਵਿੱਚ ਕਰਨ ’ਤੇ ਅਧਿਕਾਰੀਆਂ ਨਾਲ ਚਰਚਾ ਕੀਤੀ।
ਉਹਨਾਂ ਕਿਹਾ ਕਿ ਪਾਇਲਟ ਪ੍ਰੋਜੈਕਟ ਦੇ ਤੌਰ ‘ਤੇ 100 ਫ਼ੀਸਦੀ ਕੂੜਾ ਪ੍ਰਬੰਧਨ ਕਰਨ ਲਈ ਪਟਿਆਲਾ ਦੇ ਦੋ ਵਾਰਡਾਂ ’ਚ ਕੰਮ ਸ਼ੁਰੂ ਕੀਤਾ ਗਿਆ ਹੈ ਜੋ ਆਉਣ ਵਾਲੇ ਦਿਨਾਂ ’ਚ ਸਾਰੀ ਵਾਰਡਾਂ ਤੇ ਪੀਡੀਏ ਅਧੀਨ ਪੈਂਦੇ ਖੇਤਰਾਂ ’ਚ ਵੀ ਚਲਾਇਆ ਜਾਵੇਗਾ। ਇਸ ਮੌਕੇ ਉਹਨਾਂ ਛੱਪੜਾਂ ਦੀ ਸਫਾਈ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਰੀਚਾਰਜਿੰਗ ਵੈਲ ਸਮੇਤ ਡਰਿਪ ਇਰੀਗੇਸ਼ਨ ਵਰਗੀਆਂ ਤਕਨੀਕਾਂ ਉੱਤੇ ਵੀ ਕੰਮ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਛੱਪੜਾਂ ਦੇ ਪਾਣੀ ਦੀ ਵਰਤੋਂ ਡਰਿਪ ਇਰੀਗੇਸ਼ਨ ਲਈ ਕੀਤੀ ਜਾ ਸਕਦੀ ਹੈ ਪਰ ਇਸ ਲਈ ਜਰੂਰੀ ਹੈ ਕਿ ਛੱਪੜਾਂ ਦੇ ਪਾਣੀ ਨੂੰ ਸਾਫ ਕੀਤਾ ਜਾਵੇ ਇਸ ਲਈ ਥਾਪਰ ਮਾਡਲ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਮੀਟਿੰਗ ਵਿੱਚ ਏਡੀਸੀ ਈਸ਼ਾ ਸਿੰਗਲ, ਨਵਰੀਤ ਕੌਰ ਸੇਖੋ, ਐਸਡੀਐਮ ਹਰਜੋਤ ਕੌਰ ਸਮੇਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine
Google search engine

Most Popular

Recent Comments