ਪਟਿਆਲਾ, 6 ਅਗਸਤ ( ) ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ ਪੰਜਾਬ ਅਤੇ ਚੇਅਰਮੈਨ ਪੀ ਆਰ ਟੀ ਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਮਹਿਕਮੇ ਦੇ ਮੁੱਖ ਦਫ਼ਤਰ ਨਾਭਾ ਰੋਡ ਵਿਖੇ ਪਾਰਟੀ ਵਿੱਚ ਨਵ ਨਿਯੁਕਤ ਅਹੁਦੇਦਾਰਾਂ ਦਾ ਸਿਰਪਾਓ ਪਾ ਕੇ ਸਨਮਾਨ ਕੀਤਾ ਅਤੇ ਮੁਬਾਰਕਬਾਦ ਦਿੱਤੀ। ਉਨ੍ਹਾ ਇਸ ਨਿਯੁਕਤੀ ਲਈ ਵਿਸ਼ੇਸ਼ ਤੌਰ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਪੰਜਾਬ ਪ੍ਰਧਾਨ ਮਨੀਸ਼ ਸਿਸੋਦੀਆ, ਅਮਨ ਅਰੋੜਾ ਦਾ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਇੰਪਰੂਵਮੇਂਟ ਟਰੱਸਟ ਮੇਘ ਚੰਦ ਸ਼ੇਰ ਮਾਜਰਾ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਮੌਕੇ ਰਣਜੋਧ ਹਡਾਣਾ ਨੇ ਕਿਹਾ ਕਿ ਪਾਰਟੀ ਦੇ ਜਿਹੜੇ ਵਰਕਰ ਮਨ ਕਰ, ਨਿਸ਼ਕਾਮ ਭਾਵਨਾ ਨਾਲ ਸੰਗਠਨ ਦੀ ਸੇਵਾ ਕਰ ਰਹੇ ਹਨ, ਉਹ ਅਸਲ ਵਿਚ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ। ਉਨ੍ਹਾਂ ਕਿਹਾ ਕਿ ਆਮ ਵਰਕਰ ਨੂੰ ਅਹੁਦੇ ਦੇ ਕੇ ਜੋ ਇੱਜ਼ਤ ਦਿੱਤੀ ਗਈ ਹੈ, ਉਹ ਬੇਹੱਦ ਸਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਅਸਲ ਤਾਕਤ ਮਿਹਨਤੀ ਜਥੇਬੰਦਕ ਵਰਕਰ ਹਨ, ਜੋ ਹਰ ਹਾਲਤ ਵਿੱਚ ਪਾਰਟੀ ਲਈ ਦਿਨ ਰਾਤ ਕੰਮ ਕਰਦੇ ਹਨ।
ਸਨਮਾਨਿਤ ਸਖ਼ਸ਼ੀਅਤਾਂ ਵਿੱਚ ਪ੍ਰਧਾਨ ਕਿਸਾਨ ਵਿੰਗ ਪੰਜ਼ਾਬ ਮਹਿੰਦਰ ਸਿੱਧੂ, ਮਹਿਲਾ ਵਿੰਗ ਪ੍ਰਧਾਨ ਮਾਲਵਾ ਜ਼ੋਨ ਵੀਰਪਾਲ ਕੌਰ ਚਾਹਲ, ਵਪਾਰ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਸੰਜੀਵ ਗੁਪਤਾ, ਵਪਾਰ ਵਿੰਗ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਵਿਨੋਦ ਸਿੰਗਲਾ, ਪ੍ਰਧਾਨ ਗੁਰਪ੍ਰੀਤ ਧਮੌਲੀ, ਯੂਥ ਜ਼ਿਲ੍ਹਾ ਪ੍ਰਧਾਨ ਅਮਰ ਸੰਘੇੜਾ, ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਬਲਿਹਾਰ ਚੀਮਾ ਅਤੇ ਪ੍ਰਧਾਨ ਗੁਰਧਿਆਨ ਸਿੰਘ ਸਿਉਣਾ, ਸੋਸ਼ਲ ਮੀਡੀਆ ਜ਼ਿਲ੍ਹਾ ਮੋਹਿਤ ਕੁਕਰੇਜਾ, ਮੀਡੀਆ ਇੰਚਾਰਜ ਜ਼ਿਲ੍ਹਾ ਪ੍ਰਿੰਸ ਲਾਂਬਾ, ਮਹਿਲਾ ਵਿੰਗ ਜ਼ਿਲ੍ਹਾ ਪ੍ਰਧਾਨ ਸ਼ਵੇਤਾ ਜਿੰਦਲ ਮੋਨਿਕਾ ਸ਼ਰਮਾ, ਹਲਕਾ ਕੋਆਰਡੀਨੇਟਰ ਸਿਮਰਨ ਮਿੱਡਾ, ਸੋਸ਼ਲ ਮੀਡੀਆ ਪ੍ਰਧਾਨ ਸੁਖਵੀਰ ਚਾਹਲ ਮੌਜੂਦ ਸਨ।
ਫੋਟੋ – ਸਨਮਾਨ ਸਮਾਰੋਹ ਦੌਰਾਨ ਚੇਅਰਮੈਨ ਰਣਜੋਧ ਹਡਾਣਾ, ਮੇਘ ਚੰਦ ਸ਼ੇਰ ਮਾਜਰਾ ਅਤੇ ਨਵ ਨਿਯੁਕਤ ਅਹੁਦੇਦਾਰ
