Home ਦੇਸ਼ ਕਾਂਗਰਸ ਨੂੰ ਵੱਡਾ ਝਟਕਾ , ਆਨੰਦ ਸ਼ਰਮਾ ਨੇ ਪਾਰਟੀ ਦੇ ਇਸ ਅਹੁਦੇ...

ਕਾਂਗਰਸ ਨੂੰ ਵੱਡਾ ਝਟਕਾ , ਆਨੰਦ ਸ਼ਰਮਾ ਨੇ ਪਾਰਟੀ ਦੇ ਇਸ ਅਹੁਦੇ ਤੋਂ ਦਿੱਤਾ ਅਸਤੀਫ਼ਾ

0

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਨੇਤਾ ਆਨੰਦ ਸ਼ਰਮਾ ਨੇ ਪਾਰਟੀ ਦੇ ਵਿਦੇਸ਼ ਮਾਮਲਿਆਂ ਦੇ ਵਿਭਾਗ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਲਗਭਗ ਇੱਕ ਦਹਾਕੇ ਤੱਕ ਇਸ ਅਹੁਦੇ ਦੀ ਜ਼ਿੰਮੇਵਾਰੀ ਨਿਭਾਈ ਸੀ। ਹਾਲਾਂਕਿ, ਆਨੰਦ ਸ਼ਰਮਾ ਹਾਲੇੇ ਵੀ ਕਾਂਗਰਸ ਦੇ ਮੈਂਬਰ ਰਹਿਣਗੇ। ਆਪਣੇ ਅਸਤੀਫ਼ੇ ਦਾ ਕਾਰਨ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਵਿਭਾਗ ਦਾ ਪੁਨਰਗਠਨ ਕੀਤਾ ਜਾਵੇ ਅਤੇ ਨੌਜਵਾਨ ਨੇਤਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇ।

ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਲਿਖਿਆ ਪੱਤਰ
ਆਨੰਦ ਸ਼ਰਮਾ ਨੇ ਇੱਕ ਪੱਤਰ ਰਾਹੀਂ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਆਪਣਾ ਅਸਤੀਫ਼ਾ ਸੌਂਪਿਆ। ਪੱਤਰ ਵਿੱਚ ਉਨ੍ਹਾਂ ਲਿਖਿਆ, “ਮੈਂ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਮੈਨੂੰ ਇਹ ਜ਼ਿੰਮੇਵਾਰੀ ਦਿੱਤੀ। ਮੈਂ ਵਿਦੇਸ਼ ਮਾਮਲਿਆਂ ਦੇ ਵਿਭਾਗ ਦੇ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪ ਰਿਹਾ ਹਾਂ ਤਾਂ ਜੋ ਇਸਨੂੰ ਪੁਨਰਗਠਿਤ ਕੀਤਾ ਜਾ ਸਕੇ।” ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਦਾ ਵਿਭਾਗ ਪਿਛਲੇ ਕਈ ਦਹਾਕਿਆਂ ਤੋਂ ਲੋਕਤੰਤਰ ਅਤੇ ਮਨੁੱਖੀ ਅਧਿਕਾਰਾਂ ਦੀਆਂ ਕਦਰਾਂ-ਕੀਮਤਾਂ ਨੂੰ ਸਾਂਝਾ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਨਾਲ ਕਾਂਗਰਸ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਸਰਗਰਮ ਰਿਹਾ ਹੈ।

ਕੌਣ ਹੈ ਆਨੰਦ ਸ਼ਰਮਾ?
ਆਨੰਦ ਸ਼ਰਮਾ ਕਾਂਗਰਸ ਵਰਕਿੰਗ ਕਮੇਟੀ (CWC) ਦੇ ਮੈਂਬਰ ਹਨ ਅਤੇ ਪਿਛਲੇ ਚਾਰ ਦਹਾਕਿਆਂ ਤੋਂ ਅੰਤਰਰਾਸ਼ਟਰੀ ਮਾਮਲਿਆਂ ‘ਤੇ ਪਾਰਟੀ ਦਾ ਇੱਕ ਪ੍ਰਮੁੱਖ ਚਿਹਰਾ ਰਹੇ ਹਨ। ਉਨ੍ਹਾਂ ਨੇ ਭਾਰਤ-ਅਮਰੀਕਾ ਪ੍ਰਮਾਣੂ ਸਮਝੌਤੇ ‘ਤੇ ਗੱਲਬਾਤ ਵਿੱਚ ਵੀ ਮੁੱਖ ਭੂਮਿਕਾ ਨਿਭਾਈ ਅਤੇ ਪਹਿਲੇ ਭਾਰਤ-ਅਫਰੀਕਾ ਸੰਮੇਲਨ ਦੇ ਆਯੋਜਨ ਵਿੱਚ ਵੀ ਯੋਗਦਾਨ ਪਾਇਆ।

Exit mobile version