ਪਿੰਡ ਰਾਮਗੜ੍ਹ ਛੰਨਾ ਦੇ ਵਾਸੀਆਂ ਨੇ ਕਾਂਗਰਸ ਦਾ ਪੱਲਾ ਫੜਿਆ
ਪਟਿਆਲਾ, 18 ਅਗਸਤ ( ) – ਪਟਿਆਲਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ਛੰਨਾ ਵਿੱਚ ਕਾਂਗਰਸ ਪਾਰਟੀ ਨੂੰ ਵੱਡੀ ਸਫ਼ਲਤਾ ਉਦੋਂ ਮਿਲੀ ਜਦੋਂ ਪਿੰਡ ਦੇ ਕਈ ਲੋਕਾਂ ਨੇ ਕਾਂਗਰਸ ਦੇ ਪੰਜਾਬ ਯੂਥ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਵਿੱਚ ਕਾਂਗਰਸ ਦਾ ਪੱਲਾ ਫੜਦਿਆਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਆਯੋਜਿਤ ਸਮਾਗਮ ਵਿੱਚ ਹੋਰ ਕਾਂਗਰਸ ਆਗੂ ਅਤੇ ਵਰਕਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਸ਼ਾਮਲ ਹੋਏ ਪਿੰਡ ਵਾਸੀਆਂ ਵਿੱਚ ਸੁਖਵਿੰਦਰ ਸਿੰਘ, ਲਖਵੀਰ ਖਾਨ, ਦਰਸ਼ਨ ਸਿੰਘ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ, ਗਾਂਧੀ ਖਾਨ, ਲੀਲਾ ਖਾਨ, ਹਰਨੇਕ ਖਾਨ, ਜਗਦੀਪ ਸਿੰਘ, ਸ਼ਾਰੂ ਖਾਨ, ਸਮਾਇਲ ਖਾਨ, ਸੂਬਾ ਖਾਨ, ਹਰਮਨ ਸਿੰਘ, ਕਰਨੈਲ ਖਾਨ, ਸੰਜੀਤ ਖਾਨ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ.
ਪਿੰਡ ਵਾਸੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕ ਵਿਰੋਧੀ ਨੀਤੀਆਂ ਕਾਰਨ ਨਿਰਾਸ਼ ਸਨ। ਪਿੰਡ ਵਿੱਚ ਵਿਕਾਸ ਕਾਰਜਾਂ ਦੀ ਗਤੀ ਰੁਕੀ ਹੋਈ ਹੈ, ਬੇਰੋਜ਼ਗਾਰੀ ਅਤੇ ਮਹਿੰਗਾਈ ਨੇ ਲੋਕਾਂ ਦੀ ਕਮਰ ਤੋੜ ਦਿੱਤੀ ਹੈ। ਲੋਕਾਂ ਦਾ ਕਹਿਣਾ ਸੀ ਕਿ ਕਾਂਗਰਸ ਹੀ ਇੱਕ ਐਸੀ ਪਾਰਟੀ ਹੈ ਜਿਸਨੇ ਪਿਛਲੇ ਸਮੇਂ ਵਿੱਚ ਹਮੇਸ਼ਾ ਪਿੰਡਾਂ ਦੇ ਵਿਕਾਸ ਅਤੇ ਲੋਕਾਂ ਦੇ ਭਲੇ ਲਈ ਕੰਮ ਕੀਤਾ ਹੈ।
ਕਾਂਗਰਸ ਆਗੂਆਂ ਨੇ ਵੀ ਪਿੰਡ ਵਾਸੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਇਹ ਸ਼ਮੂਲੀਅਤ ਪਾਰਟੀ ਨੂੰ ਹੋਰ ਮਜ਼ਬੂਤੀ ਦੇਵੇਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਜਨਤਾ ਦੇ ਸਹਿਯੋਗ ਨਾਲ ਪਾਰਟੀ ਆਉਣ ਵਾਲੇ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰੇਗੀ। ਉਨ੍ਹਾਂ ਇਕਜੁੱਟ ਹੋ ਕੇ ਕਾਂਗਰਸ ਹੱਕ ਵਿੱਚ ਹਾਂ ਦਾ ਨਾਅਰਾ ਮਾਰਦਿਆਂ ਕਾਂਗਰਸ ਪਾਰਟੀ ਨੂੰ ਅੱਗੇ ਲੈ ਕੇ ਜਾਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ਹਰਵੀਰ ਸਿੰਘ ਢੀਂਸਾ, ਮਲਕੀਤ ਸਿੰਘ, ਜੱਗੀ ਘਮਰੌਦਾ, ਮੇਹਰਬਾਨ ਬਾਜਵਾ, ਤਾਰਾ ਸਿੰਘ ਪੰਚ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ, ਕਰਨਪਾਲ ਸਿੰਘ, ਸੁਖਵੰਤ ਸਿੰਘ, ਪ੍ਰੀਤਮ ਸਿੰਘ, ਬਲਜੀਤ ਸਿੰਘ ਪੰਚ, ਨਰਿੰਦਰ ਪੰਚ, ਜਸਵਿੰਦਰ ਲੰਬਰਦਾਰ, ਗੁਰਮੀਤ ਸਿੰਘ, ਅਮਰੀਕ ਸਿੰਘ ਮਾਹਲੀ, ਹਰਮਨ ਮਾਹਲੀ ਵਿਸ਼ੇਸ਼ ਟੂਰ ਤੇ ਮੌਜੂਦ ਸਨ.







