Home ਦੇਸ਼ ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ, ਬਹੁਤ ਹੀ ਦੁਖਦਾਈ ਗੱਲ- ਹਰਮੀਤ...

ਇੰਗਲੈਂਡ ‘ਚ ਸਿੱਖ ਬਜ਼ੁਰਗਾਂ ‘ਤੇ ਨਸਲੀ ਹਮਲੇ, ਬਹੁਤ ਹੀ ਦੁਖਦਾਈ ਗੱਲ- ਹਰਮੀਤ ਸਿੰਘ ਕਾਲਕਾ, ਪ੍ਰਧਾਨ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ

0

ਨਵੀਂ ਦਿੱਲੀ – ਇੰਗਲੈਂਡ ਦੇ ਵੁਲਵਰਹੈਂਪਟਨ ਵਿੱਚ ਦੋ ਸਿੱਖ ਬਜ਼ੁਰਗਾਂ ‘ਤੇ ਹੋਏ ਨਸਲੀ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਗੱਲ ਹੈ ਕਿ ਹਮਲੇ ਦੌਰਾਨ ਇੱਕ ਸਿੱਖ ਬਜ਼ੁਰਗ ਦੀ ਦਸਤਾਰ ਲਾਹੀ ਗਈ, ਜੋ ਸਿਰਫ਼ ਸਿੱਖ ਧਰਮ ਦਾ ਪ੍ਰਤੀਕ ਹੀ ਨਹੀਂ, ਸਗੋਂ ਸਿੱਖ ਧਰਮ ਦੀ ਮਰਿਆਦਾ ਨਾਲ ਸਿੱਧਾ ਜੁੜਿਆ ਹੈ। ਇਹ ਘਟਨਾ ਨਿਰਦੋਸ਼ ਬਜ਼ੁਰਗਾਂ ਦੀ ਬੇਅਦਬੀ ਹੀ ਨਹੀਂ, ਸਗੋਂ ਪੂਰੇ ਸਿੱਖ ਭਾਈਚਾਰੇ ਦੇ ਜਜ਼ਬਾਤਾਂ ਨੂੰ ਠੇਸ ਪਹੁੰਚਾਉਂਦੀ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਕਿਸੇ ਵੀ ਸੱਭਿਆਚਾਰਿਕ ਤੇ ਸੱਭਿਆਚਾਰਕ ਸਮਾਜ ਲਈ ਸ਼ਰਮਨਾਕ ਗੱਲ ਹੈ। ਵਿਦੇਸ਼ਾਂ ਵਿੱਚ ਸਿੱਖ ਭਾਈਚਾਰਾ ਵੱਖ-ਵੱਖ ਖੇਤਰਾਂ ਵਿੱਚ ਆਪਣੀ ਇਮਾਨਦਾਰੀ, ਮੇਹਨਤ ਅਤੇ ਯੋਗਦਾਨ ਲਈ ਪ੍ਰਸਿੱਧ ਹਨ। ਇਸ ਦੇ ਬਾਵਜੂਦ ਜੇ ਸਿੱਖਾਂ ਨੂੰ ਨਸਲਵਾਦੀ ਸੋਚ ਦੇ ਅਧਾਰ ‘ਤੇ ਹਿੰਸਾ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਹਮਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।

ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਨਸਲਵਾਦੀ ਹਮਲੇ ਸਮਾਜ ਵਿੱਚ ਨਫ਼ਰਤ ਦਾ ਜ਼ਹਿਰ ਘੋਲਦੇ ਹਨ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਸਮਝੌਤੇ, ਭਰੋਸੇ ਤੇ ਭਾਈਚਾਰੇ ਦੇ ਰਿਸ਼ਤਿਆਂ ਨੂੰ ਕਮਜ਼ੋਰ ਕਰਦੇ ਹਨ। ਉਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਸਿੱਖ ਭਾਈਚਾਰਾ ਅਜਿਹੀਆਂ ਹਿੰਸਕ ਘਟਨਾਵਾਂ ਵਿਰੁੱਧ ਆਪਣੀ ਅਵਾਜ਼ ਬੁਲੰਦ ਕਰਦਾ ਰਹੇਗਾ।

Exit mobile version