Home ਪਟਿਆਲਾ ਅਪਡੇਟ ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਮਾਰੀਆਂ ਮੱਲਾਂ

ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਮਾਰੀਆਂ ਮੱਲਾਂ

0

ਮਾਲੇਰਕੋਟਲਾ, 20 ਅਗਸਤ  (ਜਗਪ੍ਰੀਤ ਮਹਾਜਨ) : ਪ੍ਰਿੰਸੀਪਲ ਡੀ.ਡੀ.ਓ. ਮੁਹੰਮਦ ਇਰਫਾਨ ਦੀ ਗਤੀਸ਼ੀਲ ਅਗਵਾਈ ਹੇਠ ਸਰਕਾਰੀ ਕਾਲਜ ਲੜਕੀਆਂ ਵਭਿੰਨ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਹਾਲ ਹੀ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਗਏ ਵੱਖ-ਵੱਖ ਕਲਾਸਾਂ ਦੇ ਨਤੀਜਿਆਂ ਵਿੱਚ ਕਾਲਜ ਦੀਆਂ ਵਿਦਿਆਰਥਣਾਂ ਮੋਹਰੀ ਰਹੀਆਂ। ਵਾਈਸ ਪ੍ਰਿੰਸੀਪਲ ਪ੍ਰੋ ਕਮਲ ਕਿਸ਼ੋਰ ਨੇ ਦੱਸਿਆ ਕਿ ਬੀ.ਏ. ਭਾਗ ਦੂਜਾ ਵਿੱਚ ਹਿਬਾ ਨਦੀਮ, ਸਾਲਿਹਾ ਐਮਨ ਅਤੇ ਸਾਮਿਆ ਸਰਦਾਰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੀਆਂ। ਬੀ.ਕਾਮ ਭਾਗ ਦੂਜਾ ਦੀਆਂ ਵਿਦਿਆਰਥਣਾਂ ਵਰਤਿਕਾ ਕਪੂਰ, ਸੁਨੇਹਾ ਸਿੰਘ ਅਤੇ ਇੰਦਰਜੀਤ ਕੌਰ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਰਹੀਆਂ। ਕਾਲਜ ਦਾ ਬਾਕੀ ਨਤੀਜਾ ਵੀ ਸ਼ਾਨਦਾਰ ਰਿਹਾ। ਇਸ ਮੌਕੇ ਤੇ ਡਾ. ਜਮੀਲ ਉਰ ਰਹਿਮਾਨ, ਮਾਣਯੋਗ ਵਿਧਾਇਕ, ਹਲਕਾ ਮਾਲੇਰਕੋਟਲਾ ਅਤੇ ਮੈਡਮ ਫਰਿਯਾਲ ਰਹਿਮਾਨ ਵਲੋਂ ਵਿਦਿਆਰਥਣਾਂ ਨੂੰ ਸਨਮਾਨਿਤ

ਕੀਤਾ ਅਤੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਉਨ੍ਹਾਂ ਵਿਦਿਆਰਥਣਾਂ ਨੂੰ ਸਖ਼ਤ ਮਿਹਨਤ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਮੁਹੰਮਦ ਇਰਫਾਨ ਫਾਰੂਕੀ ਨੇ ਕਿਹਾ ਕਿ ਸਾਡੇ ਵਿਦਿਆਰਥੀ ਸਾਡੇ ਕਾਲਜ ਦਾ ਮਾਣ ਹਨ ਜੋ ਕਿ ਹਰ ਖੇਤਰ ਵਿੱਚ ਮੱਲ੍ਹਾਂ ਮਾਰ ਰਹੇ ਹਨ। ਇਸ ਮੌਕੇ ਤੇ ਪ੍ਰੋ. ਪਰਮਜੀਤ ਕੋਰ, ਸ਼੍ਰੀ ਮਨਦੀਪ ਸਿੰਘ ਅਤੇ ਡਾ. ਅਮਨਦੀਪ ਵਾਤਿਸ਼ ਵੀ ਹਾਜ਼ਰ ਸਨ।

Exit mobile version