Home ਪੰਜਾਬ ਅਲਵਿਦਾ ਕਹਿ ਗਿਆ ਪੰਜਾਬੀ ਫਿਲਮਾਂ ਦਾ ਛਣਕਾਟਾ—ਜਸਵਿੰਦਰ ਭੱਲਾ

ਅਲਵਿਦਾ ਕਹਿ ਗਿਆ ਪੰਜਾਬੀ ਫਿਲਮਾਂ ਦਾ ਛਣਕਾਟਾ—ਜਸਵਿੰਦਰ ਭੱਲਾ

0

ਪਟਿਆਲਾ, 21 ਅਗਸਤ (ਸ਼ਹੀਦ—ਏ—ਆਜ਼ਮ ਬਿਓਰੋ): ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਕਰੀਬੀ ਦੋਸਤ ਬਾਲ ਮੁਕੰਦ ਸ਼ਰਮਾ ਨੇ ਇਸ ਜਾਣਕਾਰੀ ਦੀ ਪੁਸ਼ਟੀ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਜਸਵਿੰਦਰ ਭੱਲਾ ਨੂੰ ਬੁੱਧਵਾਰ ਸ਼ਾਮ ਨੂੰ ਬ੍ਰੇਨ ਸਟ੍ਰੋਕ ਆਇਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੌਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ, ਖੂਨ ਬਹੁਤ ਜ਼ਿਆਦਾ ਵਹਿ ਗਿਆ ਸੀ, ਪਰ ਇਲਾਜ ਚੱਲ ਰਿਹਾ ਸੀ ਤੇ ਅੱਜ ਤਕੜੇ 4 ਵਜੇ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਦੀ ਉਮਰ 65 ਸਾਲ ਦੇ ਕਰੀਬ ਸੀ। ਉਨ੍ਹਾਂ ਦਾ ਸਸਕਾਰ ਸ਼ਨੀਵਾਰ ਨੂੰ ਮੁਹਾਲੀ ਵਿੱਚ ਕੀਤਾ ਜਾਵੇਗਾ।

ਜਸਵਿੰਦਰ ਭੱਲਾ ਪੰਜਾਬੀ ਫਿਲਮ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਮ ਹਨ ਅਤੇ ਉਨ੍ਹਾਂ ਨੂੰ ਚਾਚਾ ਚਤਰਾ ਵਜੋਂ ਵੀ ਜਾਣਿਆ ਜਾਂਦਾ ਹੈ। ਬਾਲ ਮੁਕੰਦ ਸ਼ਰਮਾ ਨੇ ਆਪਣੇ ਮਿੱਤਰ ਜਸਵਿੰਦਰ ਭੱਲਾ ਦੇ ਦੇਹਾਂਤ ਉੱਤੇ ਭਾਵੁਕ ਹੁੰਦਿਆਂ ਕਿਹਾ ਕਿ

ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਕਾਮੇਡੀ ਸੀਰੀਜ਼ ‘ਛਣਕਾਟਾ’ ‘ਚ ਇਕਠੇ ਨਜ਼ਰ ਆਏ ਸਨ ਅਤੇ ਦੋਵਾਂ ਦੀ ਜੋੜੀ ਨੂੰ ਦਰਸ਼ਕਾਂ ਦਾ ਖੂਬ ਪਿਆਰ ਮਿਲਿਆ ਸੀ।

ਜਸਵਿੰਦਰ ਭੱਲਾ ਨੇ ‘ਮੇਲ ਕਰਾਦੇ ਰੱਬਾ’, ‘ਜੱਟ ਐਂਡ ਜੂਲੀਅਟ’, ‘ਕੈਰੀ ਆਨ ਜੱਟਾ’, ‘ਗੋਲਕ ਬੁਗਨੀ ਬੈਂਕ ਤੇ ਬਟੂਆ ਵਰਗੀਆਂ ਕਈ ਹਿੱਟ ਫਿਲਮਾਂ ਵਿਚ ਕਮੇਡੀ ਕਲਾਕਾਰ ਦਾ ਰੋਲ ਅਦਾ ਕੀਤਾ।

ਭੱਲਾ ਦੇ ਦੇਹਾਂਤ ਤੇ ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ, ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ।

Exit mobile version