Home ਪੰਜਾਬ 24 ਅਗਸਤ ਤੋਂ 27 ਅਗਸਤ ਪੰਜਾਬ ਵਿੱਚ ਭਾਰੀ ਮੀਂਹ—ਮੌਸਮ ਵਿਭਾਗ ਨੇ ਦਿੱਤੀ...

24 ਅਗਸਤ ਤੋਂ 27 ਅਗਸਤ ਪੰਜਾਬ ਵਿੱਚ ਭਾਰੀ ਮੀਂਹ—ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ

0

ਪਟਿਆਲਾ, 23 ਅਗਸਤ (ਸ਼ਹੀਦ—ਏ—ਆਜ਼ਮ ਬਿਓਰੋ): ਆਉਣ ਵਾਲੇ 4 ਦਿਨ ਪੰਜਾਬ ਲਈ ਬਹੁਤ ਅਹਿਮ ਰਹਿਣ ਵਾਲੇ ਹਨ। ਮੌਸਮ ਵਿਭਾਗ ਨੇ ਪੰਜਾਬ ਵਿੱਚ ਮੌਸਮ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਮੁਤਾਬਕ ਉੱਤਰੀ ਭਾਰਤ ‘ਚ ਮਾਨਸੂਨ ਸਰਗਰਮ ਰਹੇਗਾ। ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ‘ਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ‘ਚ ਆਮ ਮੀਂਹ ਪਵੇਗਾ। ਪੰਜਾਬ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਹੈ ਅਤੇ 13 ਜ਼ਿਲ੍ਹਿਆਂ ‘ਚ ਆਮ ਤੋਂ ਜ਼ਿਆਦਾ ਮੀਂਹ ਪੈਣ ਦੀ ਉਮੀਦ ਜ਼ਾਹਰ ਕੀਤੀ ਹੈ। ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਮੋਹਾਲੀ, ਰੂਪਨਗਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਰਨਾਲਾ ‘ਚ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ। 24 ਅਗਸਤ ਨੂੰ ਵੀ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ ਅਤੇ ਮੋਹਾਲੀ ਸਮੇਤ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। 25 ਅਗਸਤ ਨੂੰ ਗੁਰਦਾਸਪੁਰ, ਪਠਾਨਕੋਟ, ਹੋਸ਼ਿਆਰਪੁਰ ਅਤੇ ਨਵਾਂਸ਼ਹਿਰ ‘ਚ ਭਾਰੀ ਮੀਂਹ ਦੀ ਚਿਤਾਵਨੀ ਦਿੱਤੀ ਗਈ ਹੈ।

ਭਾਰੀ ਮੀਂਹ ਦੇ ਕਾਰਨ ਡੈਮ ਭਰ ਗਏ ਸਨ ਅਤੇ ਜਿਨ੍ਹਾਂ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਸਨ। ਮੀਂਹ ਕਾਰਨ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਪਾਣੀ ਭਰਨ ਦੇ ਕਾਰਨ ਲੋਕਾਂ ਦੇ ਘਰਾਂ ਅਤੇ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਆਉਣ ਵਾਲੇ 4 ਤੋਂ 5 ਦਿਨ ਪੰਜਾਬ ਦੇ ਲੋਕਾਂ ਲਈ ਅਲਰਟ ਜਾਰੀ ਕੀਤਾ ਹੈ।

Exit mobile version