HomeUncategorizedਬਲਵਿੰਦਰ ਸਿੰਘ ਦਾ ਵਾਤਾਵਰਨ ਦੀ ਸੰਭਾਲ, ਲੋੜਵੰਦਾਂ ਦੀ ਸੇਵਾ, ਸਿੱਖਿਆ ਅਤੇ ਸਿਹਤ...

ਬਲਵਿੰਦਰ ਸਿੰਘ ਦਾ ਵਾਤਾਵਰਨ ਦੀ ਸੰਭਾਲ, ਲੋੜਵੰਦਾਂ ਦੀ ਸੇਵਾ, ਸਿੱਖਿਆ ਅਤੇ ਸਿਹਤ ਦੇ ਖੇਤਰਾਂ ਵਿਚ ਵੱਡਾ ਯੋਗਦਾਨ—ਡਾ. ਪ੍ਰਭਲੀਨ ਸਿੰਘ

ਪਟਿਆਲਾ 24 ਅਗਸਤ (ਛਤਰਪਾਲ ਸਿੰਘ) : ਯੰਗ ਪ੍ਰੋਗਰੈਸਿਵ ਸਿੱਖ ਫੋਰਮ ਵੱਲੋਂ ਪਟਿਆਲਾ ਦੇ ਸਮਾਜ ਸੇਵਕ ਅਤੇ ਅਮਰ ਹਸਪਤਾਲ ਦੇ ਜਨਰਲ ਮੈਨੇਜਰ ਫਾਇਨਾਂਸ ਬਲਵਿੰਦਰ ਸਿੰਘ ਨੂੰ ‘ਸ਼ਾਈਨਿੰਗ ਸਿੱਖ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ। ਵਾਈ.ਪੀ.ਐਸ.ਐਫ. ਦੇ ਪ੍ਰਧਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਓ.ਐਸ.ਡੀ. ਡਾ. ਪ੍ਰਭਲੀਨ ਸਿੰਘ ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਸਦਾਨਾ ਅਤੇ ਚੰਡੀਗੜ੍ਹ ਚੈਪਟਰ ਦੇ ਪ੍ਰਧਾਨ ਕਰਨ ਜਸਪਾਲ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਵੱਖ—ਵੱਖ ਖੇਤਰਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਪਟਿਆਲਾ ਦੇ ਬਲਵਿੰਦਰ ਸਿੰਘ ਨੂੰ ਉਨ੍ਹਾਂ ਦੇ ਸਮਾਜ ਸੇਵਾ ਦੇ ਖੇਤਰ ਵਿਚ ਪਾਏ ਅਨਮੋਲ ਯੋਗਦਾਨ ਲਈ ‘ਸ਼ਾਈਨਿੰਗ ਸਿੱਖ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਡਾ. ਪ੍ਰਭਲੀਨ ਸਿੰਘ ਨੇ ਬਲਵਿੰਦਰ ਸਿੰਘ ਵੱਲੋਂ ਕੀਤੀ ਵਾਤਾਵਰਣ ਦੀ ਸੰਭਾਲ ਤੇ ਜਰੂਰਤਮੰਦਾਂ ਨੂੰ ਰਾਸ਼ਨ ਦੀ ਸੇਵਾ ਵਿਚ ਪਾਏ ਯੋਗਦਾਨ, ਬੱਚਿਆਂ ਨੂੰ ਸਿੱਖਿਆ ਪ੍ਰਦਾਨ ਕਰਨ ਅਤੇ ਸਿਹਤ ਦੇ ਖੇਤਰ ਵਿਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ।

ਬਲਵਿੰਦਰ ਸਿੰਘ ਨੇ ਇਸ ਬਾਰੇ ਕਿਹਾ ਕਿ ਉਹ ਆਪਣਾ ਫਰਜ਼ ਪੂਰਾ ਕਰ ਰਹੇ ਹਨ। ਉਨ੍ਹਾਂ ਨੇ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਦੇ ਪ੍ਰਧਾਨ ਪ੍ਰਭਲੀਨ ਸਿੰਘ, ਸੀਨੀਅਰ ਮੀਤ ਪ੍ਰਧਾਨ ਇਕਬਾਲ ਸਿੰਘ ਸਦਾਨਾ ਅਤੇ ਚੰਡੀਗੜ੍ਹ ਚੈਪਟਰ ਦੇ ਪ੍ਰਧਾਨ ਕਰਨ ਜਸਪਾਲ ਸਿੰਘ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਉਨ੍ਹਾਂ ਨੂੰ ਇਹ ਮਾਣ ਬਖਸ਼ਿਆ। ਉਨ੍ਹਾਂ ਨੇ ਫੋਰਮ ਦੀ ਵੀ ਸ਼ਲਾਘਾ ਕੀਤੀ ਜੋ ਸਿੱਖਾਂ ਦੇ ਉਥਾਨ ਵਿਚ ਵੱਡਾ ਯੋਗਦਾਨ ਪਾ ਰਹੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments