Homeਪੰਜਾਬਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਬਹੁਤ ਜ਼ਰੂਰੀ : ਕੈਬਨਿਟ ਮੰਤਰੀ ਲਾਲ ਚੰਦ...

ਨਸ਼ਿਆਂ ਦੇ ਖਾਤਮੇ ਲਈ ਜਾਗਰੂਕਤਾ ਬਹੁਤ ਜ਼ਰੂਰੀ : ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ

ਪਠਾਨਕੋਟ, 25 ਅਗਸਤ  (ਸ਼ਹੀਦ—ਏ—ਆਜ਼ਮ ਬਿਓਰੋ):  ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਕੀੜੀ ਅਤੇ ਮੰਗਿਆਲ ਵਿਖੇ  ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਦੌਰਾਨ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇੱਕਮੁੱਠ ਹੋ ਕੇ ਹੰਭਲਾ ਮਾਰਨਾ ਸਮੇਂ ਦੀ ਮੁੱਖ ਮੰਗ ਹੈ।

ਜਾਗਰੂਕਤਾ ਪ੍ਰੋਗਰਾਮ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋੰ ਲਗਾਤਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ । ਉਨ੍ਹਾਂ ਨੇ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਉਪਰਾਲਿਆਂ ਦੇ ਨਾਲ-ਨਾਲ ਸਿਹਤ ‘ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਜਾਗਰੂਕ ਹੋਣਾ ਵੀ ਬਹੁਤ ਜ਼ਰੂਰੀ ਹੈ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਹੋਰ ਉਸਾਰੂ ਸਰਗਰਮੀਆਂ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ, ਸਮਾਜਿਕ ਸੰਸਥਾਵਾਂ ਅਤੇ ਕਲੱਬਾਂ ਦੇ ਸਹਿਯੋਗ ਨਾਲ ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ ਜਾਣੀ ਚਾਹੀਦੀ ਹੈ ਜਿਸ ਲਈ ਪੰਜਾਬ ਸਰਕਾਰ, ਜ਼ਿਲਾ ਤੇ ਪੁਲਿਸ ਪ੍ਰਸ਼ਾਸਨ ਵਲੋਂ ਵੀ ਹਰ ਸੰਭਵ ਸਹਿਯੋਗ ਯਕੀਨੀ ਬਣਾਇਆ ਜਾਵੇਗਾ। ਨਸ਼ਾ ਵੇਚਣ ਵਾਲੇ ਅਨਸਰਾਂ ਖ਼ਿਲਾਫ਼ ਪੰਜਾਬ ਸਰਕਾਰ ਦੇ ਰੁਖ ਬਾਰੇ ਕੈਬਨਿਟ ਮੰਤਰੀ ਕਟਾਰੂਚੱਕ  ਨੇ ਕਿਹਾ ਕਿ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ਾ ਵੇਚਣ ਵਾਲਿਆਂ ਵਿਰੂੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਰਾਜ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ ਜੋ ਇਸ ਖੇਤਰ ਵਿੱਚ ਹੋ ਰਹੀਆਂ ਕਾਰਵਾਈਆਂ ਦੀ ਲਗਾਤਾਰ ਸਮੀਖਿਆ ਕਰਦੀ ਹੈ। ਪਿੰਡ ਵਾਸੀਆਂ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਪੂਰਾ ਭਰੋਸਾ ਦਿੱਤਾ ਕਿ ਨਸ਼ਿਆ ਦੇ ਖਾਤਮੇ ਲਈ ਹਰ ਪੱਖੋਂ ਸਹਿਯੋਗ ਕੀਤਾ ਜਾਵੇਗਾ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਕੀੜੀ ਅਤੇ ਮੰਗਿਆਲ ਵਿਖੇ  ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਨਸ਼ੇ ਦੇ ਖਾਤਮੇ ਸਬੰਧੀ ਜਾਗਰੂਕ ਕਰਨ ਲਈ ਸਹੁੰ ਚੁਕਾਈ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments