Homeਸੰਸਾਰ'ਉਹ ਸਿਰਫ਼ 28 ਸਾਲ ਦਾ ਹੈ, ‘ਟਰੱਕ ਹਾਦਸਾ’ ਉਸਦੀ ਬਦਕਿਸਮਤੀ ਸੀ' -...

‘ਉਹ ਸਿਰਫ਼ 28 ਸਾਲ ਦਾ ਹੈ, ‘ਟਰੱਕ ਹਾਦਸਾ’ ਉਸਦੀ ਬਦਕਿਸਮਤੀ ਸੀ’ – ਪਰਿਵਾਰ

25 ਅਗਸਤ  (ਸ਼ਹੀਦ—ਏ—ਆਜ਼ਮ ਬਿਓਰੋ):  ਪੰਜਾਬ ਦੇ ਤਰਨਤਾਰਨ ਦੇ ਪਿੰਡ ਰਟੌਲ ‘ਚ ਵੱਸਦਾ ਹਰਜਿੰਦਰ ਸਿੰਘ ਦਾ ਪਰਿਵਾਰ ਆਪਣੇ ਪੁੱਤ ਨੂੰ ਲੈ ਕੇ ਬਹੁਤ ਪਰੇਸ਼ਾਨ ਹੈ। ਉਨ੍ਹਾਂ ਦੇ ਪਰਿਵਾਰ ਕਾ ਕਹਿਣਾ ਹੈ ਕਿ ‘ਉਹ ਸਿਰਫ਼ 28 ਸਾਲ ਦਾ ਹੈ’ ਅਤੇ ‘ਇਹ ਟਰੱਕ ਹਾਦਸਾਉਸਦੀ ਬਦਕਿਸਮਤੀ ਸੀ’। ਪਿੰਡ ਵਾਸੀਆਂ ਅਤੇ ਉਨ੍ਹਾਂ ਦੇ ਪਰਿਵਾਰ ਨੇ ਮਿਲ ਕੇ ਹਰਜਿੰਦਰ ਸਿੰਘ ਦੀ ਮਦਦ ਲਈ ਇੱਕ ਔਨਲਾਈਨ ਮੁਹਿੰਮ ਵੀ ਚਲਾਈ ਹੈ।

ਹਰਜਿੰਦਰ ਸਿੰਘ ਦੇ ਭਰਾ ਤੇਜਿੰਦਰ ਸਿੰਘ ਨੇ ਕਿਹਾ ਹੈ ਕਿ “ਸਾਨੂੰ ਹਾਦਸੇ ਵਿੱਚ ਹੋਈਆਂ ਤਿੰਨ ਮੌਤਾਂ ਦਾ ਅਫ਼ਸੋਸ ਹੈ। ਉਸਨੇ ਗਲਤੀ ਕੀਤੀ ਹੈ ਪਰ ਇਹ ਜਾਣਬੁੱਝ ਕੇ ਕੀਤਾ ਗਿਆ ਅਪਰਾਧ ਨਹੀਂ ਸੀ।”

ਉਨ੍ਹਾਂ ਕਿਹਾ ਕਿ “ਉਸ ਨੂੰ ਗਲਤੀ ਲਈ ਸਜ਼ਾ ਦਿੱਤੀ ਜਾ ਸਕਦੀ ਹੈ, ਪਰ ਇਸ ਨਾਲ ਇਸ ਤਰ੍ਹਾਂ ਨਹੀਂ ਵਿਵਹਾਰ ਕੀਤਾ ਜਾਣਾ ਚਾਹੀਦਾ ਜਿਵੇਂ ਉਸ ਨੇ ਜਾਣਬੁੱਝ ਕੇ ਮਾਰਿਆ ਹੋਵੇ।”

ਕੁਲੈਕਟਿਵ ਪੰਜਾਬੀ ਯੂਥ ਨਾਮ ਦੇ ਸਮੂਹ ਵੱਲੋਂ ਵੀ ਇਸ ਮਾਮਲੇ ‘ਚ ਔਨਲਾਈਨ ਪਲੇਟਫਾਰਮ change.org ‘ਤੇ ਇੱਕ ਪਟੀਸ਼ਨ ਬਣਾਈ ਗਈ ਹੈ, ਜਿਸ ਵਿੱਚ ਹਰਜਿੰਦਰ ਲਈ ਸਜ਼ਾ ਘਟਾਉਣ ਦੀ ਮੰਗ ਕੀਤੀ ਗਈ ਹੈ। ਇੱਥੇ ਵੀ ਇਹੀ ਦਲੀਲ ਦਿੱਤੀ ਗਈ ਹੈ ਕਿ ਇਹ ਦੁਖਦਾਈ ਹਾਦਸਾ ਜਾਣਬੁੱਝ ਕੇ ਨਹੀਂ ਕੀਤਾ ਗਿਆ ਸੀ।

ਇਸ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਇਸ ਮਾਮਲੇ ‘ਚ ਜਵਾਬਦੇਹੀ ਮਾਅਨੇ ਰੱਖਦੀ ਹੈ, ਪਰ ਉਨ੍ਹਾਂ ਵਿਰੁੱਧ ਇਲਜ਼ਾਮਾਂ ਦੀ ਗੰਭੀਰਤਾ ਘਟਨਾ ਦੇ ਹਾਲਾਤਾਂ ਨਾਲ ਮੇਲ ਨਹੀਂ ਖਾਂਦੀ। ਹਾਦਸੇ ਸਮੇਂ ਸੈਮੀ-ਟਰੱਕ ਵਿੱਚ ਹਰਜਿੰਦਰ ਸਿੰਘ ਨਾਲ ਬੈਠੇ ਸ਼ਖ਼ਸ ਬਾਰੇ ਵੀ ਡਿਪਾਰਟਮੈਂਟ ਆਫ ਹੋਮਲੈਂਡ ਸਿਕਿਓਰਿਟੀ ਨੇ ਬਿਆਨ ਜਾਰੀ ਕੀਤਾ ਹੈ।

ਡੀਐੱਚਐੱਸ ਮੁਤਾਬਕ ਅਮਰੀਕੀ ਇਮੀਗ੍ਰੇਸ਼ਨ ਐਂਡ ਕਸਟਮਸ ਇਨਫੋਰਸਮੈਂਟ ਵੱਲੋਂ 25 ਸਾਲਾ ਹਰਨੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਬਿਆਨ ਮੁਤਾਬਕ ਹਰਜਿੰਦਰ ਅਤੇ ਹਰਨੀਤ ਦੋਵੇਂ ਭਰਾ ਹਨ।

ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਹਰਜਿੰਦਰ ਸਿੰਘ ਨੂੰ ਕੌਂਸਲਰ ਪਹੁੰਚ ਪ੍ਰਦਾਨ ਕਰਨ, ਤਾਂ ਜੋ ਉਨ੍ਹਾਂ ਦਾ ਕੇਸ ਸਹੀ ਢੰਗ ਨਾਲ ਪੇਸ਼ ਕੀਤਾ ਜਾ ਸਕੇ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਇਹ ਅਪੀਲ ਵੀ ਕੀਤੀ ਕਿ ਉਹ ਇਸ ਘਾਤਕ ਹਾਦਸੇ ਤੋਂ ਬਾਅਦ ਅਮਰੀਕਾ ਦੁਆਰਾ ਸਾਰੇ ਵਿਦੇਸ਼ੀ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ ਨੂੰ ਫ੍ਰੀਜ਼ ਕਰਨ ਦੇ ਮੁੱਦੇ ਨੂੰ ਵੀ ਉਠਾਉਣ।

ਪੰਜਾਬ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਮਾਮਲੇ ਦੀ ਗੰਭੀਰਤਾ ‘ਤੇ ਸਵਾਲ ਚੁੱਕੇ ਹਨ। ਅਮਰੀਕਾ ਵੱਲੋਂ ਟਰੱਕ ਡਰਾਈਵਰਾਂ ਦੇ ਵਰਕ ਵੀਜ਼ਿਆਂ ‘ਤੇ ਅਸਥਾਈ ਰੋਕ ਦੇ ਮਾਮਲੇ ‘ਚ ਉਨ੍ਹਾਂ ਕਿਹਾ ਕਿ ਇਹ ਬਹੁਤ ਮਾੜੀ ਗੱਲ ਹੈ।

 

ਅਮਰੀਕਾ ਦੇ ਫਲੋਰੀਡਾ ਵਿੱਚ ਵਾਪਰੇ ਟਰੱਕ ਹਾਦਸੇ ਵਿੱਚ ਮੁਲਜ਼ਮ ਟਰੱਕ ਡਰਾਇਵਰ ਹਰਜਿੰਦਰ ਸਿੰਘ ਦੇ ਪਿੰਡ ਵਾਲੇ ਉਨ੍ਹਾਂ ਦੇ ਸਜ਼ਾ ਨੂੰ ਘੱਟ ਕਰਾਉਣ ਦੀ ਗੁਹਾਰ ਲਗਾ ਰਹੇ ਹਨ।

ਬਿਆਨ ਮੁਤਾਬਕ, “12 ਅਗਸਤ ਨੂੰ ਵਾਪਰੇ ਇਸ ਹਾਦਸੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਦੀ ਡੈਸ਼ਕੈਮ ਫੁਟੇਜ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋਈ। ਜਾਂਚ ਵਿੱਚ ਪਾਇਆ ਗਿਆ ਹੈ ਕਿ ਇਹ ਪ੍ਰਤੱਖ ਹੈ ਕਿ ਸੈਮੀ-ਟਰੱਕ ਦਾ ਡਰਾਈਵਰ ਲਾਪਰਵਾਹੀ ਨਾਲ ਚਲਾ ਰਿਹਾ ਅਤੇ ਅਜਿਹੀ ਥਾਂ ਤੋਂ ਯੂ-ਟਰਨ ਲੈ ਰਿਹਾ ਸੀ ਜਿਸ ਨੂੰ ਸਿਰਫ਼ ਐਮਰਜੈਂਸੀ ਜਾਂ ਪੁਲਿਸ ਦੇ ਵਾਹਨ ਹੀ ਵਰਤ ਸਕਦੇ ਹਨ।”

RELATED ARTICLES
- Advertisment -
Google search engine
Google search engine
Google search engine

Most Popular

Recent Comments