Homeਪੰਜਾਬਪੰਜਾਬ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ

ਪੰਜਾਬ ਵਿਚ ਸਥਿਤ ਗੁਰਦੁਆਰਾ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ

ਲੁਧਿਆਣਾ, 25 ਅਗਸਤ 2025 (ਸ਼ਹੀਦ—ਏ—ਆਜ਼ਮ ਬਿਓਰੋ): ਲੁਧਿਆਣਾ ਦੇ ਸਾਹਨੇਵਾਲ ਇਲਾਕੇ ਦੇ ਪਿੰਡ ਜੁਗਿਆਣਾ ਵਿੱਚ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਬੇਅਦਬੀ ਦੀ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਕ ਔਰਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਆਪਣੇ ਕੱਪੜੇ ਉਤਾਰ ਕੇ ਹੰਗਾਮਾ ਕੀਤਾ।

ਇਹ ਘਟਨਾ ਉਦੋਂ ਵਾਪਰੀ ਜਦੋਂ ਔਰਤ, ਜਿਸਦੀ ਪਛਾਣ ਪ੍ਰਕਾਸ਼ ਕੌਰ ਵਜੋਂ ਹੋਈ ਹੈ, ਗੁਰਦੁਆਰਾ ਸਾਹਿਬ ਵਿੱਚ ਪਹਿਲਾਂ ਬਹਿਸ ਕਰਦੀ ਦਿਖਾਈ ਦਿੱਤੀ। ਇਸ ਤੋਂ ਬਾਅਦ ਉਸਨੇ ਆਪਣੇ ਕੱਪੜੇ ਪਾੜਨੇ ਸ਼ੁਰੂ ਕਰ ਦਿੱਤੇ ਅਤੇ ਪੂਰੀ ਤਰ੍ਹਾਂ ਕੱਪੜੇ ਉਤਾਰ ਦਿੱਤੇ। ਉੱਥੇ ਮੌਜੂਦ ਹੋਰ ਸ਼ਰਧਾਲੂ ਔਰਤਾਂ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਹ ਨਾ ਰੁਕੀ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ ਹੈ।

ਘਟਨਾ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸਮੁੱਚੀ ਸਿੱਖ ਕੌਮ ਵਿੱਚ ਭਾਰੀ ਰੋਸ ਹੈ। ਹਰ ਪਾਸਿਓਂ ਇਸ ਔਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਪ੍ਰਕਾਸ਼ ਕੌਰ ਖ਼ਿਲਾਫ਼ ਐਫ.ਆਈ.ਆਰ. ਦਰਜ ਕਰ ਲਈ ਹੈ। ਥਾਣਾ ਸਾਹਨੇਵਾਲ ਦੇ ਮੁਖੀ ਨੇ ਦੱਸਿਆ ਕਿ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਦੂਜੇ ਪਾਸੇ, ਜਥੇਦਾਰ ਚੀਮਾ ਨੇ ਇਸ ਘਟਨਾ ‘ਤੇ ਗਹਿਰਾ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਇਸ ਲਈ ਵਧ ਰਹੀਆਂ ਹਨ ਕਿਉਂਕਿ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਦੋਸ਼ੀ ਫੜਿਆ ਵੀ ਜਾਂਦਾ ਹੈ ਤਾਂ ਉਹ ਕੁਝ ਮਹੀਨਿਆਂ ਬਾਅਦ ਬਾਹਰ ਆ ਕੇ ਦੁਬਾਰਾ ਅਜਿਹੀ ਘਟਨਾ ਨੂੰ ਅੰਜਾਮ ਦਿੰਦਾ ਹੈ, ਜਿਸ ਨਾਲ ਦੂਸਰੇ ਮੁਜਰਮਾਂ ਨੂੰ ਵੀ ਬੇਅਦਬੀ ਕਰਨ ਦਾ ਹੌਸਲਾ ਮਿਲਦਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਸਵਾਲ ਉਠਾਏ ਹਨ ਕਿ ਇੱਕ ਪਾਸੇ ਤਾਂ ਸਖ਼ਤ ਕਾਨੂੰਨ ਬਣਾਉਣ ਦੀ ਗੱਲ ਕੀਤੀ ਜਾਂਦੀ ਹੈ, ਪਰ ਦੂਜੇ ਪਾਸੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਤੋਂ ਝਿਜਕਿਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਨੇ ਪੂਰੀ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਕੇ ਰੱਖ ਦਿੱਤਾ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments