ਰੋਪੜ : ਪੰਜਾਬ ਵਿੱਚ ਭਾਰੀ ਮੀਂਹ ਕਾਰਨ ਰੋਪੜ ਵਿੱਚ ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਵਧ ਗਿਆ ਹੈ ਅਤੇ ਪਾਣੀ ਪੁਲ ਤੱਕ ਆ ਗਿਆ ਹੈ। ਪਾਣੀ ਦਾ ਪੱਧਰ ਵਧਣਾ ਲੋਕਾਂ ਲਈ ਮੁਸੀਬਤ ਬਣ ਸਕਦਾ ਹੈ। ਇਸ ਦੌਰਾਨ ਪੈਦਲ ਚੱਲਣ ਵਾਲਿਆਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਣੀ ਵਿੱਚੋਂ ਲੰਘਣ ਕਾਰਨ ਉਨ੍ਹਾਂ ਦੇ ਵਾਹਨ ਸੜਕਾਂ ‘ਤੇ ਖਰਾਬ ਹੋ ਰਹੇ ਹਨ। ਸਤਲੁਜ ਦਰਿਆ ਦੇ ਪਾਣੀ ਦੇ ਪੱਧਰ ਵਧਣ ਕਾਰਨ ਹੜ੍ਹ ਦਾ ਸੰਕਟ ਹੋਰ ਡੂੰਘਾ ਹੋ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਸਤਲੁਜ ਦਰਿਆ ਵਿੱਚ ਪਾਣੀ ਦੇ ਵਹਾਅ ਵਧਣ ਕਾਰਨ ਫਿਰੋਜ਼ਪੁਰ ਵਿੱਚ ਦਰਿਆ ਨਾਲ ਲੱਗਦੇ ਪਿੰਡ ਕਾਲੂ ਵਾਲਾ ਦੇ ਕਈ ਘਰ ਪਾਣੀ ਦੀ ਲਪੇਟ ਵਿੱਚ ਆ ਗਏ ਹਨ ਅਤੇ ਖੇਤਾਂ ਵਿੱਚ ਪਾਣੀ ਭਰਨ ਕਾਰਨ ਲੋਕਾਂ ਦੀਆਂ ਫਸਲਾਂ ਡੁੱਬ ਗਈਆਂ ਹਨ। ਬੀਤੀ ਸ਼ਾਮ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਪਰਿਵਾਰ ਆਪਣੇ ਘਰਾਂ ਦੀਆਂ ਛੱਤਾਂ ‘ਤੇ ਚੜ੍ਹ ਗਏ ਹਨ। ਜਾਨਵਰਾਂ ਨੂੰ ਚਾਰਾ ਪਾਉਣ ਵਿੱਚ ਵੀ ਵੱਡੀ ਸਮੱਸਿਆ ਆਈ ਹੈ। ਲੋਕਾਂ ਨੇ ਫਿਰੋਜ਼ਪੁਰ ਪ੍ਰਸ਼ਾਸਨ ਨੂੰ ਮਦਦ ਦੀ ਅਪੀਲ ਕੀਤੀ ਹੈ।







