ਹਰਿਆਣਾ: ਹਰਿਆਣਾ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ । ਅੱਜ ਅੰਬਾਲਾ, ਭਿਵਾਨੀ, ਚਰਖੀ ਦਾਦਰੀ, ਫਰੀਦਾਬਾਦ, ਫਤਿਹਾਬਾਦ, ਗੁਰੂਗ੍ਰਾਮ, ਹਿਸਾਰ, ਝੱਜਰ, ਜੀਂਦ, ਕੈਥਲ, ਕਰਨਾਲ, ਕੁਰੂਕਸ਼ੇਤਰ, ਨੂਹ, ਪਲਵਲ, ਪੰਚਕੂਲਾ, ਪਾਣੀਪਤ, ਰੇਵਾੜੀ, ਰੋਹਤਕ, ਸਿਰਸਾ, ਸੋਨੀਪਤ, ਯਮੁਨਾਨਗਰ ਵਿੱਚ ਮੀਂਹ ਪੈ ਸਕਦਾ ਹੈ।
ਦੱਸ ਦਈਏ ਕਿ ਕੁਰੂਕਸ਼ੇਤਰ ਦੇ ਸ਼ਾਹਬਾਦ ‘ਚ ਮਾਰਕੰਡਾ ਨਦੀ ‘ਚ ਕਰੀਬ 2 ਹਜ਼ਾਰ ਕਿਊਸਿਕ ਪਾਣੀ ਵਹਿ ਰਿਹਾ ਹੈ। ਜੇਕਰ ਪਹਾੜਾਂ ਵਿੱਚ ਕਾਲਾ ਅੰਬ ਵਿੱਚ ਮੀਂਹ ਪੈਂਦਾ ਹੈ ਤਾਂ ਪਾਣੀ ਦਾ ਪੱਧਰ ਵੱਧ ਸਕਦਾ ਹੈ। ਭਲਕੇ ਯਮੁਨਾਨਗਰ, ਭਿਵਾਨੀ, ਚਰਖੀ ਦਾਦਰੀ, ਝੱਜਰ, ਰੇਵਾੜੀ, ਮਹਿੰਦਰਗੜ੍ਹ, ਮੇਵਾਤ, ਪਲਵਲ, ਫਰੀਦਾਬਾਦ ਅਤੇ ਗੁਰੂਗ੍ਰਾਮ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਪੰਚਕੂਲਾ, ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਸੋਨੀਪਤ, ਜੀਂਦ, ਕੈਥਲ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ 50 ਤੋਂ 75 ਫੀਸਦੀ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ , ਬੁੱਧਵਾਰ ਨੂੰ ਪੰਚਕੂਲਾ ਅਤੇ ਯਮੁਨਾਨਗਰ ‘ਚ ਦਰਮਿਆਨੇ ਤੋਂ ਭਾਰੀ ਮੀਂਹ ਪਵੇਗਾ ਅਤੇ 50 ਤੋਂ 75 ਫੀਸਦੀ ਖੇਤਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਅੰਬਾਲਾ, ਕੁਰੂਕਸ਼ੇਤਰ, ਕਰਨਾਲ, ਪਾਣੀਪਤ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਰੇਵਾੜੀ, ਮੇਵਾਤ, ਪਲਵਲ, ਗੁਰੂਗ੍ਰਾਮ ਅਤੇ ਫਰੀਦਾਬਾਦ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। **
