Home ਪੰਜਾਬ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ...

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ – ਜਲ ਸਰੋਤ ਮੰਤਰੀ

0

ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਹੁਣ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ ਤਾਂ ਪੰਜਾਬ ਦੇ ਪਾਣੀਆਂ ਉੱਪਰ ਗੈਰ ਕਾਨੂੰਨੀ ਢੰਗ ਨਾਲ ਆਪਣਾ ਦਾਅਵਾ ਕਰਨ ਵਾਲੇ ਗੁਆਂਢੀ ਰਾਜਾਂ ਨੇ ਪੰਜਾਬ ਦੇ ਹੱਕ ਵਿੱਚ ਹਾਅ ਦਾ ਨਾਅਰਾ ਵੀ ਨਹੀਂ ਮਾਰਿਆ। ਉਨ੍ਹਾਂ ਕਿਹਾ ਕਿ ਇਸ ਵਕਤ ਰਿਪੇਰੀਅਨ ਰਾਜ ਹੋਣ ਕਾਰਨ ਪੰਜਾਬ ਹੜ੍ਹਾਂ ਦੀ ਮਾਰ ਆਪ ਝੱਲ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਹੀ ਸਾਰੇ ਹੜ੍ਹ ਰੋਕੂ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਦਾ ਪਾਣੀ ਖੋਹਣ ਦੀ ਗੱਲ ਹੁੰਦੀ ਹੈ ਤਾਂ ਕੇਂਦਰ ਦੀ ਭਾਜਪਾ ਸਰਕਾਰ ਉਨ੍ਹਾਂ ਰਾਜਾਂ ਦੀ ਪਿੱਠ ਉੱਪਰ ਖੜ੍ਹ ਜਾਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਕੇਂਦਰ ਸਰਕਾਰ ਪੰਜਾਬ ਦੀ ਬਾਂਹ ਫੜਨ ਕਿਉਂ ਨਹੀਂ ਆਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਔਖੀ ਘੜੀ ਨੂੰ ਨਜਿੱਠਣ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਜਲਦੀ ਹੀ ਸਭ ਕੁਝ ਠੀਕ ਹੋ ਜਾਵੇਗਾ।

Exit mobile version