HomeUncategorizedਧਾਰਮਿਕ ਸਥਾਨ ਬਚਾਓ ਅੰਦੋਲਨ ਤਹਿਤ ਸ਼੍ਰੋਮਣੀ ਅਕਾਲੀ ਦਲ ਤੇ ਕਿਸਾਨਾਂ ਨੇ ਕੀਤਾ...

ਧਾਰਮਿਕ ਸਥਾਨ ਬਚਾਓ ਅੰਦੋਲਨ ਤਹਿਤ ਸ਼੍ਰੋਮਣੀ ਅਕਾਲੀ ਦਲ ਤੇ ਕਿਸਾਨਾਂ ਨੇ ਕੀਤਾ ਮੁਜ਼ਾਹਰਾ

26 ਅਗਸਤ (ਸ਼ਹੀਦ—ਏ—ਆਜ਼ਮ ਬਿਓਰੋ): ਨਗਰ ਨਿਗਮ ਵੱਲੋਂ ਨੋਟਿਸ ਜਾਰੀ ਕਰਨ ਤੋਂ ਬਾਅਦ ਅਬਲੋਵਾਲ ਸਥਿਤ ਡੇਰਾ ਗੁੱਗਾ ਮਾੜੀ, ਸ਼ਿਵ ਮੰਦਰ ਅਤੇ ਗੁਰਦੁਆਰਾ ਸਾਹਿਬ ਨੂੰ ਬਚਾਉਣ ਲਈ ਸਥਾਨਕ ਲੋਕਾਂ ਨੇ ‘ਧਾਰਮਿਕ ਸਥਾਨ ਬਚਾਓ ਅੰਦੋਲਨ’ ਸ਼ੁਰੂ ਕਰ ਦਿੱਤਾ ਹੈ।

ਇਸ ਤਹਿਤ ਥਾਪਰ ਕਾਲਜ ਦੇ ਬਾਹਰ ਅੱਜ ਮਹੰਤ ਰਾਮ ਦਾਸ, ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਅਮਿਤ ਸਿੰਘ ਰਾਠੀ ਅਤੇ ਕਿਸਾਨ ਆਗੂ ਗੁਰਮੀਤ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਦੀ ਅਗਵਾਈ ਹੇਠ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਨਗਰ ਨਿਗਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।

ਅਕਾਲੀ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਅਮਿਤ ਸਿੰਘ ਰਾਠੀ, ਮਹੰਤ ਰਾਮ ਦਾਸ, ਭਾਰਤੀ ਕਿਸਾਨ ਏਕਤਾ ਆਜ਼ਾਦ ਦੇ ਆਗੂ ਕਰਨੈਲ ਸਿੰਘ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਜਨਰਲ ਸਕੱਤਰ ਅਵਤਾਰ ਸਿੰਘ ਕੌਰਜੀਵਾਲਾ ਅਤੇ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਜਗ੍ਹਾ ਗੁੱਗਾ ਮਾੜੀ ਦੀ ਹੈ ਤੇ 1958 ਵਿਚ ਜਦੋਂ ਮੁਰੱਬਾਬੰਦੀ ਹੋਈ ਤਾਂ ਜਾਣ-ਬੁੱਝ ਇਸ ਥਾਂ ਨੂੰ ਮਾੜੀ ਦੀ ਥਾਂ ਮੜ੍ਹੀਆਂ ਲਿਖ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹਾਈ ਕੋਰਟ ਵਿਚ ਦੋ ਕੇਸ ਪਹਿਲਾਂ ਹੀ ਚੱਲ ਰਹੇ ਹਨ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਖ਼ੁਦ ਮੰਨਿਆ ਹੈ ਕਿ ਜ਼ਿਲ੍ਹੇ ਵਿਚ ਧਰਮ ਦੇ ਨਾਂ ’ਤੇ ਕੋਈ ਗ਼ਲਤ ਕਬਜ਼ਾ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਕੁੱਲ 6 ਵਿੱਘੇ 3 ਵਿਸਵੇ ਦੇ ਕਰੀਬ ਥਾਂ ਹੈ ਜਿਸ ਵਿਚ ਗੁਰਦੁਆਰਾ ਸਾਹਿਬ ਅਤੇ ਮੰਦਰ ਬਣਿਆ ਹੋਇਆ ਹੈ। 1999 ਵਿਚ ਜਦੋਂ ਪਿੰਡ ਅਬਲੋਵਾਲ ਨਗਰ ਨਿਗਮ ਦੀ ਹੱਦ ਵਿਚ ਆਇਆ ਤਾਂ ਡੇਰੇ ਨੂੰ ਜਾਣ ਬੁੱਝ ਕੇ ਨਗਰ ਨਿਗਮ ਦੇ ਮਾਲਕੀ ਵਾਲੇ ਖ਼ਾਨੇ ਵਿਚ ਪਾ ਦਿੱਤਾ ਗਿਆ ਤੇ ਬਿਜਲੀ ਤੇ ਪਾਣੀ ਦਾ ਕੁਨੈਕਸ਼ਨ ਕੱਟ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹੁਣ ਨਗਰ ਨਿਗਮ ਪ੍ਰਸ਼ਾਸਨ ਕੇਸ ਚੱਲਣ ਦੇ ਬਾਵਜੂਦ ਵੀ ਜਗ੍ਹਾ ’ਤੇ ਕਬਜ਼ਾ ਕਰਨਾ ਚਾਹੁੰਦਾ ਹੈ।

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ ਜਿਸ ਦੀ ਕਾਪੀ ਨਗਰ ਨਿਗਮ ਕਮਿਸ਼ਨਰ ਨੂੰ ਦਿੱਤੀ ਹੈ ਜਿਸ ਵਿਚ ਸਪੱਸ਼ਟ ਕਿਹਾ ਹੈ ਕਿ ਜੇਕਰ ਸਰਕਾਰ ਨੇ ਧੱਕੇ ਨਾਲ ਇਸ ਥਾਂ ਦਾ ਕਬਜ਼ਾ ਲੈਣ ਦਾ ਯਤਨ ਕੀਤਾ ਤਾਂ ਲੋਕ ਆਪ ਮੁਹਾਰੇ ਅੱਗੇ ਆਉਣਗੇ, ਧਾਰਮਿਕ ਸਥਾਨਾਂ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਵਿਰੁੱਧ ਡੱਟ ਕੇ ਟਾਕਰਾ ਕਰਾਂਗੇ।

RELATED ARTICLES
- Advertisment -
Google search engine
Google search engine
Google search engine

Most Popular

Recent Comments