ਨੰਗਲ: ਹਿਮਾਚਲ ਦੇ ਉੱਪਰੀ ਖੇਤਰਾਂ ਵਿੱਚ ਭਾਰੀ ਮੀਂਹ ਕਾਰਨ, ਭਾਖੜਾ ਡੈਮ ਦੀ ਗੋਵਿੰਦ ਸਾਗਰ ਝੀਲ ਵਿੱਚ ਪਾਣੀ ਦਾ ਵਹਾਅ ਲਗਾਤਾਰ ਵਧ ਰਿਹਾ ਹੈ। ਬੀਤੀ ਸ਼ਾਮ 6 ਵਜੇ ਤੱਕ, ਭਾਖੜਾ ਡੈਮ ਦੇ ਪਾਣੀ ਦਾ ਪੱਧਰ 1669.98 ਫੁੱਟ ਦਰਜ ਕੀਤਾ ਗਿਆ ਅਤੇ ਪਾਣੀ ਦੇ ਵਹਾਅ ਵਿੱਚ ਭਾਰੀ ਵਾਧਾ ਦਰਜ ਕੀਤਾ ਗਿਆ।
ਬੀਤੀ ਸ਼ਾਮ ਨੂੰ, ਗੋਵਿੰਦ ਸਾਗਰ ਝੀਲ ਵਿੱਚ 87,795 ਕਿਊਸਿਕ ਪਾਣੀ ਦਰਜ ਕੀਤਾ ਗਿਆ ਅਤੇ ਡੈਮ ਤੋਂ ਟਰਬਾਈਨਾਂ ਅਤੇ ਫਲੱਡ ਗੇਟਾਂ ਰਾਹੀਂ ਨੰਗਲ ਡੈਮ ਝੀਲ ਵਿੱਚ ਲਗਭਗ 40,828 ਕਿਊਸਿਕ ਪਾਣੀ ਛੱਡਿਆ ਗਿਆ । ਭਾਖੜਾ ਡੈਮ ਦੀ ਪਾਣੀ ਪੱਧਰ ਸਮਰੱਥਾ 1680 ਫੁੱਟ ਤੱਕ ਹੈ ਅਤੇ ਹੁਣ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 10 ਫੁੱਟ ਦੂਰ ਹੈ।
ਨੰਗਲ ਹਾਈਡਲ ਨਹਿਰ ਵਿੱਚ 12,350 ਕਿਊਸਿਕ ਪਾਣੀ ਛੱਡਣ ਤੋਂ ਇਲਾਵਾ, ਸ੍ਰੀ ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10,150 ਕਿਊਸਿਕ ਪਾਣੀ, ਨੰਗਲ ਡੈਮ ਤੋਂ ਸਤਲੁਜ ਦਰਿਆ ਵਿੱਚ 21,150 ਕਿਊਸਿਕ ਪਾਣੀ ਛੱਡਿਆ ਗਿਆ







