ਚੰਡੀਗੜ੍ਹ, 29 ਅਗਸਤ (ਸ਼ਹੀਦ—ਏ—ਆਜ਼ਮ ਬਿਓਰੋ): ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੇ ਮੱਦੇਨਜ਼ਰ ਸੂਬੇ ਦੇ ਮੁੱਖ ਮੰਤਰੀ ਭਗਵਾਨ ਮਾਨ ਅਤੇ ਪੂਰੀ ਕੈਬਨਿਟ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕਾਂ ਵੱਲੋਂ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵਾਨ ਮਾਨ ਨੇ ਕਿਹਾ ਕਿ ਕਿਹਾ ਕਿ ਕੁਦਰਤ ਦੀ ਮਾਰ ਕਿਸੇ ਦਾ ਜ਼ੋਰ ਨਹੀਂ, ਪੰਜਾਬ ਵਿੱਚ ਹੜ੍ਹਾਂ ਕਾਰਨ ਕਾਫੀ ਜਾਨ—ਮਾਲ ਦਾ ਨੁਕਸਾਨ ਹੋ ਰਿਹਾ ਹੈ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਸਥਿਤੀ ਦਾ ਜਾਇਜ਼ਾ ਲੈਣ ਲਈ ਚੰਡੀਗੜ੍ਹ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਕੈਬਨਿਟ ਮੰਤਰੀ ਅਤੇ ਸੀਨੀਅਰ ਅਧਿਕਾਰੀ ਸ਼ਾਮਲ ਹੋਣਗੇ।
