Homeਪੰਜਾਬਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ; ਪਟਿਆਲਾ ’ਚ ਕੁਝ ਪਿੰਡਾਂ ਨੂੰ ਸਾਵਧਾਨ...

ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ; ਪਟਿਆਲਾ ’ਚ ਕੁਝ ਪਿੰਡਾਂ ਨੂੰ ਸਾਵਧਾਨ ਰਹਿਣ ਦੀ ਅਪੀਲ

ਚੰਡੀਗੜ੍ਹ, 29 ਅਗਸਤ (ਸ਼ਹੀਦ—ਏ—ਆਜ਼ਮ ਬਿਓਰੋ): ਭਾਰੀ ਮੀਂਹ ਅਤੇ ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਜਾਣ ਕਾਰਨ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਜਪੁਰਾ ਸਬ ਡਵੀਜ਼ਨ ਦੇ ਘੱਗਰ ਨੇੜੇ ਪੈਂਦੇ ਕੁਝ ਪਿੰਡਾਂ ਹੜ੍ਹਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਸਨੀਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ।
ਐਸ ਡੀ ਐਮ ਰਾਜਪੁਰਾ ਸ੍ਰੀ ਅਵਿਕੇਸ਼ ਗੁਪਤਾ ਵੱਲੋਂ ਜਾਰੀ ਸਲਾਹਕਾਰੀ ਮੁਤਾਬਕ ਪਿੰਡਾਂ ਊਂਟਸਰ, ਨਨਹੇੜੀ, ਸੰਜਰਪੁਰ, ਲਾਛੜੂ, ਕਮਾਲਪੁਰ, ਰਾਮਪੁਰ, ਸੌਂਟਾ, ਮਾੜੂ ਅਤੇ ਚਮਾਰੂ ਸਮੇਤ ਨੇੜਲੇ ਇਲਾਕਿਆਂ ਦੇ ਵਸਨੀਕ ਸੁਚੇਤ ਰਹਿਣ ਤੇ ਘੱਗਰ ਨੇੜੇ ਨਾ ਜਾਣ। ਕਿਸੇ ਸੂਚਨਾ ਲਈ ਰਾਜਪੁਰਾ ਦੇ ਫਲੱਡ ਕੰਟਰੋਲ ਰੂਮ ਦੇ ਨੰਬਰ 01762-224132 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਤੋਂ ਇਲਾਵਾ ਦੂਧਨ ਸਾਧਾਂ ਦੇ ਐਸ ਡੀ ਐਮ ਸ੍ਰੀ ਕਿਰਪਾਲਵੀਰ ਸਿੰਘ ਮੁਤਾਬਕ ਪਿੰਡ ਭਸਮੜਾ ਅਤੇ ਜਲਾਹਖੇੜੀ  ਰਾਜੂ ਖੇੜੀ  ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਲਈ ਕਿਹਾ ਗਿਆ ਹੈ।  ਜਦਕਿ ਪਟਿਆਲਾ ਸਬ ਡਵੀਜ਼ਨ ਦੇ ਐਸ ਡੀ ਐਮ ਸ੍ਰੀਮਤੀ ਹਰਜੋਤ ਕੌਰ ਮਾਵੀ ਮੁਤਾਬਕ ਪਿੰਡ ਹਡਾਣਾ, ਪੁਰ ਅਤੇ ਸਿਰਕੱਪੜਾ ਆਦਿ ਦੇ ਵਸਨੀਕਾਂ ਨੂੰ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।  ਜੇਕਰ ਜ਼ਿਆਦਾ ਪਾਣੀ ਆਉਣ ਦੀ ਕੋਈ ਸੂਚਨਾ ਹੋਵੇ ਤਾਂ ਤੁਰੰਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550 ਉਪਰ ਸੂਚਿਤ ਕੀਤਾ ਜਾਵੇ।

RELATED ARTICLES
- Advertisment -
Google search engine
Google search engine
Google search engine

Most Popular

Recent Comments