Homeਦੇਸ਼ਜ਼ਿਲ੍ਹੇ ਦੇ ਮਣੀ ਮਹੇਸ਼ ਯਾਤਰੀਆਂ ਦੀ ਭਾਲ ਲਈ ਕੰਟਰੋਲ ਰੂਮ ਦੇ ਨੰਬਰ...

ਜ਼ਿਲ੍ਹੇ ਦੇ ਮਣੀ ਮਹੇਸ਼ ਯਾਤਰੀਆਂ ਦੀ ਭਾਲ ਲਈ ਕੰਟਰੋਲ ਰੂਮ ਦੇ ਨੰਬਰ ਜਾਰੀ

ਪਠਾਨਕੋਟ, 30 ਅਗਸਤ (ਸ਼ਹੀਦ—ਏ—ਆਜ਼ਮ ਬਿਓਰੋ): ਸ਼੍ਰੀ ਮਣੀ ਮਹੇਸ਼ ਯਾਤਰਾ ਦੌਰਾਨ ਜ਼ਿਲਾ ਪਠਾਨਕੋਟ ਦੇ ਲਾਪਤਾ ਹੋਏ ਵਿਅਕਤੀਆਂ ਦੀ ਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕ ਕੰਟਰੋਲ ਰੂਮ ਸਥਾਪਿਤ ਕਰਕੇ ਦੋ ਨੰਬਰ 0186-2346944 ਅਤੇ ਮੋਬਾਇਲ ਨੰਬਰ 9779102351 ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਦਿੱਤੀ।

ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਨੇ ਜਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਪਰਿਵਾਰ ਦਾ ਕੋਈ ਮੈਂਬਰ ਜਾਂ ਰਿਸ਼ਤੇਦਾਰ ਮਨੀ ਮਹੇਸ਼ ਯਾਤਰਾ ਦੌਰਾਨ ਲਾਪਤਾ ਹੋ ਗਿਆ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਗਏ ਉਕਤ ਕੰਟਰੋਲ ਰੂਮ ਦੇ ਦੋ ਨੰਬਰਾਂ  ਤੇ ਸੰਪਰਕ ਕਰਕੇ ਇਸ ਦੀ ਸੂਚਨਾ ਦੇ ਸਕਦੇ ਹਨ। ਸੂਚਨਾ ਮਿਲਣ ਉਪਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਿਮਾਚਲ ਸਰਕਾਰ ਨਾਲ ਤਾਲਮੇਲ ਕਰਕੇ ਲਾਪਤਾ ਦੀ ਭਾਲ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹ ਬਿਲਕੁਲ ਵੀ ਨਾ ਘਬਰਾਉਣ ਜ਼ਿਲ੍ਹਾ ਪ੍ਰਸ਼ਾਸ਼ਨ ਉਨ੍ਹਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਜਾਂ ਰਿਸ਼ਤੇਦਾਰ ਦੀ ਭਾਲ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

RELATED ARTICLES
- Advertisment -
Google search engine
Google search engine
Google search engine

Most Popular

Recent Comments