Homeਪੰਜਾਬਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਘੱਗਰ ਦੀ ਸਥਿਤੀ ਦਾ ਜਾਇਜ਼ਾ

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਘੱਗਰ ਦੀ ਸਥਿਤੀ ਦਾ ਜਾਇਜ਼ਾ

ਘਨੌਰ/ਪਟਿਆਲਾ, 3 ਸਤੰਬਰ 2025 (ਸ਼ਹੀਦ—ਏ—ਆਜ਼ਮ ਬਿਓਰੋ): ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਨੇ ਘਨੌਰ ਦੇ ਘੱਗਰ ਤੋਂ ਪ੍ਰਭਾਵਤ ਹੋਣ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਪਾਣੀ ਦੇ ਵਹਾਅ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਵਚਨਬੱਧ ਹੈ। ਉਨ੍ਹਾਂ ਨੇ ਦੱਸਿਆ ਕਿ ਸਥਿਤੀ ਨਿਯੰਤਰਨ ਹੇਠ ਹੈ ਅਤੇ ਪ੍ਰਸ਼ਾਸਨ ਨੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਿਆਰੀ ਕੀਤੀ ਹੈ।

ਵਿਨੇ ਬੁਲਾਨੀ ਨੇ ਕਿਹਾ ਕਿ ਘੱਗਰ ਦੇ ਕੈਚਮੈਂਟ ਖੇਤਰ ‘ਚ ਪਏ ਮੀਂਹ ਕਰਕੇ ਨਦੀਆਂ ‘ਚ ਪਾਣੀ ਵਧ ਗਿਆ ਹੈ ਜੋ ਕਿ ਘਨੌਰ ਦੇ ਕਈ ਪਿੰਡਾਂ ਵਿੱਚ ਘੱਗਰ ਦੇ ਕਿਨਾਰੇ ਟੱਪ ਕੇ ਪਾਣੀ ਖੇਤਾਂ ਵਿੱਚ ਫੈਲ ਗਿਆ ਹੈ ਪਰੰਤੂ ਆਬਾਦੀ ਤੱਕ ਨਹੀਂ ਗਿਆ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਜੇਕਰ ਕਿਸੇ ਜਗ੍ਹਾ ਪਾਣੀ ਦੇ ਦਬਾਅ ਕਰਕੇ ਘੱਗਰ ਨਦੀ ਵਿਚ ਪਾੜ ਪੈ ਜਾਂਦਾ ਹੈ ਤਾਂ ਸਥਿਤੀ ਗੰਭੀਰ ਵੀ ਹੋ ਸਕਦੀ ਹੈ, ਇਸ ਲਈ ਸਥਾਨਕ ਵਸਨੀਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਨ।

ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਟੀਮਾਂ ਵੱਲੋਂ ਲਗਾਤਾਰ ਸਥਿਤੀ ਉਪਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਲੋਕਾਂ ਨਾਲ ਸੰਪਰਕ ਸਾਧਦੇ ਹੋਏ ਹੜ੍ਹ ਰੋਕੂ ਕਾਰਜਾਂ ਦੀ ਵੀ ਪੂਰੀ ਤਿਆਰੀ ਕੀਤੀ ਗਈ ਹੈ। ਇਸ ਮੌਕੇ ਡਰੇਨੇਜ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਪ੍ਰਥਮ ਗੰਭੀਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments