Home Uncategorized ਸ੍ਰੀ ਗੁਲਾਬ ਚੰਦ ਕਟਾਰੀਆ ਜੀ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ...

ਸ੍ਰੀ ਗੁਲਾਬ ਚੰਦ ਕਟਾਰੀਆ ਜੀ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਮਾਧੋਪੁਰ ਹੈਡਵਰਕਸ ਦਾ ਲਿਆ ਜਾਇਜ਼ਾ

0

ਪਠਾਨਕੋਟ, 4 ਸਤੰਬਰ 2025 (ਸ਼ਹੀਦ—ਏ—ਆਜ਼ਮ ਬਿਓਰੋ):  ਪੰਜਾਬ ਉੱਤੇ ਜੋ ਅੱਜ ਸੰਕਟ ਦੀ ਘੜ੍ਹੀ ਆਈ ਹੈ ਹੜ੍ਹ ਦੇ ਨਾਲ ਕੂਝ ਜਿਲ੍ਹਿਆਂ ਅੰਦਰ ਲੋਕਾਂ ਦਾ ਜਨਜੀਵਨ ਪ੍ਰਭਾਵਿੱਤ ਹੋਇਆ ਹੈ ਅਜਿਹੀ ਸਥਿਤੀ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੋਵੇਂ ਪੰਜਾਬ ਦੇ ਲੋਕਾਂ ਨੂੰ ਹਰ ਸੰਭਵ ਮਦਦ ਪਹੁੰਚਾਉਣ ਲਈ ਵਚਨਬੱਧ ਹਨ। ਇਹ ਪ੍ਰਗਟਾਵਾ ਪੰਜਾਬ ਦੇ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਅੱਜ ਜਿਲ੍ਹਾ ਪਠਾਨਕੋਟ ਦੇ ਹੜ੍ਹ ਪ੍ਰਭਾਵਿੱਤ ਖੇਤਰਾਂ ਦਾ ਦੋਰਾ ਕਰਨ ਮਗਰੋਂ ਕੀਤਾ। ਜਿਕਰਯੋਗ ਹੈ ਕਿ ਅੱਜ ਮਾਨਯੋਗ ਰਾਜਪਾਲ ਪੰਜਾਬ ਰਾਵੀ ਦਰਿਆ ਤੇ ਬਣਾਏ ਗਏ ਕਥਲੋਰ ਪੁਲ ਤੇ ਪਹੁੰਚੇ ਅਤੇ ਹੜ੍ਹ ਪ੍ਰਭਾਵਿੱਤ ਖੇਤਰਾਂ ਦਾ ਦੋਰਾ ਕੀਤਾ, ਰਾਵੀ ਦਰਿਆ ਦਾ ਨਿਰੀਖਣ ਕੀਤਾ ਅਤੇ ਮਾਧੋਪੁਰ ਹੈਡਵਰਕਸ ਦਾ ਵੀ ਜਾਇਜਾ ਲਿਆ।

ਜਿਲ੍ਹਾ ਪਠਾਨਕੋਟ ਦੇ ਬਲਾਕ ਬਮਿਆਲ ਵਿੱਚ ਰਾਵੀ ਦਰਿਆ ਤੇ ਬਣੇ ਪੁਲ ’ਤੇ ਪੰਜਾਬ ਦੇ ਗਵਰਨਰ ਸ਼੍ਰੀ ਗੁਲਾਬ ਚੰਦ ਕਟਾਰੀਆ ਜੀ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਅਤੇ ਪੁਨਰਵਾਸ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।

ਇਸ ਮੋਕੇ ਤੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਅਤੇ ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ, ਦਲਜਿੰਦਰ ਸਿੰਘ ਢਿੱਲੋ ਐਸਐਸਪੀ ਪਠਾਨਕੋਟ ਵੱਲੋਂ ਜਿਲ੍ਹਾ ਪਠਾਨਕੋਟ ਨੇ ਰਾਵੀ ਦਰਿਆ ਦੇ ਵਧਦੇ ਪਾਣੀ ਕਾਰਨ ਜਿਲ੍ਹਾ ਪਠਾਨਕੋਟ ਵਿੱਚ ਬਣੀ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਸੈਨਾ ਵੱਲੋਂ ਵੀ ਜਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਡਰੋਨ ਦੀ ਮਦਦ ਨਾਲ ਦਰਿਆ ’ਤੇ ਪੂਰੀ ਨਿਗਰਾਨੀ ਰੱਖ ਰਹੀ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਸਮੇਂ ’ਤੇ ਨਜਿੱਠਿਆ ਜਾ ਸਕੇ।

ਸ੍ਰੀ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਗੱਲ ਹੋਈ ਹੈ ਅਤੇ ਉਨ੍ਹਾਂ ਨੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਫੋਨ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਜਾਣਕਾਰੀ ਹਾਸਲ ਕੀਤੀ ਹੈ ਅਤੇ ਕੇਂਦਰ ਸਰਕਾਰ ਵੱਲੋਂ ਹੜ੍ਹਾਂ ਦੇ ਇਸ ਸੰਕਟ ਵਿੱਚ ਪੰਜਾਬ ਸਰਕਾਰ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੱਲ ਨੂੰ ਕੇਂਦਰੀ ਖੇਤੀਬਾੜੀ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜ੍ਹੀ ਵਿੱਚ ਜਿਲ੍ਹਾ ਪ੍ਰਸਾਸਨ ਪੰਜਾਬ ਪੁਲਿਸ ਅਤੇ ਭਾਰਤੀ ਫੌਜ ਨੇ ਅਹਿਮ ਯੋਗਦਾਨ ਦਿੱਤਾ ਅਤੇ ਲੋਕਾਂ ਦੀਆਂ ਜਾਨਾਂ ਬਚਾ ਕੇ ਉਨ੍ਹਾਂ ਨੂੰ ਸੁਰੱਖਿਅਤ ਸਥਾਨਾਂ ਤੇ ਪਹੁੰਚਾਇਆ ਅਤੇ ਫਿਰ ਰਾਹਤ ਸਮੱਗਰੀ ਲੋਕਾਂ ਤੱਕ ਪਹੁੰਚਾਈ ਇਹ ਬਹੁਤ ਹੀ ਪ੍ਰਸੰਸਾ ਦਾ ਕਾਰਜ ਹੈ।

ਜਿਕਰਯੋਗ ਹੈ ਕਿ ਹੜ੍ਹ ਪ੍ਰਭਾਵਿੱਤ ਖੇਤਰਾਂ ਦਾ ਦੋਰਾ ਕਰਨ ਤੋਂ ਬਾਅਦ ਮਾਨਯੋਗ ਰਾਜਪਾਲ ਪੰਜਾਬ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਜਿਲ੍ਹਾ ਪ੍ਰਸਾਸਨ, ਸੈਨਾ ਦੇ ਅਧਿਕਾਰੀਆਂ ਅਤੇ ਹੋਰ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕੀਤੇ ਗਏ ਕਾਰਜਾਂ ਦਾ ਰੀਵਿਓ ਵੀ ਕੀਤਾ।

Exit mobile version