Homeਦੇਸ਼ਡਾ. ਧਰਮਿੰਦਰ ਸਿਘ ਉੱਭਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ...

ਡਾ. ਧਰਮਿੰਦਰ ਸਿਘ ਉੱਭਾ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਵਜੋਂ ਮਾਨਤਾ ਦੇਣ ਦੀ ਅਪੀਲ

ਪਟਿਆਲਾ, 5 ਸਤੰਬਰ 2025 (ਸ਼ਹੀਦ—ਏ—ਆਜ਼ਮ ਬਿਓਰੋ): ਖਾਲਸਾ ਕਾਲਜ ਦੇ ਪ੍ਰਿੰਸੀਪਲ ਤੇ ਉਘੇ ਲੇਖਕ ਡਾ. ਧਰਮਿੰਦਰ ਸਿੰਘ ਉੱਭਾ ਨੇ ਸੰਯੁਕਤ ਰਾਸ਼ਟਰ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਜੋ ਮਿਤੀ 25 ਨਵੰਬਰ ਨੂੰ ਮਨਾਇਆ ਜਾਂਦਾ ਹੈ ਨੂੰ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਵਜੋਂ ਘੋਸ਼ਿਤ ਕੀਤਾ ਜਾਵੇ। ਉਨ੍ਹਾਂ ਸੰਯੁਕਤ ਰਾਸ਼ਟਰ ਦੇ ਮਹਾਂ—ਸਚਿਵ ਨੂੰ ਪੱਤਰ ਲਿਖਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਸਿੱਖਾਂ ਦੇ ਨੌਵੇਂ ਗੁਰੂ, ਸੰਸਾਰਕ ਇਤਿਹਾਸ ਵਿਚ ਇਕੋ—ਇਕ ਅਜਿਹੇ ਧਾਰਮਿਕ ਮਾਰਗਦਰਸ਼ਕ ਹਨ, ਜਿਨ੍ਹਾਂ ਨੇ ਆਪਣੀ ਕੌਮ ਲਈ ਹੀ ਨਹੀਂ, ਸਗੋਂ ਦੂਸਰੀ ਕੌਮ ਦੇ ਧਰਮ ਦੀ ਆਜ਼ਾਦੀ ਦੀ ਰੱਖਿਆ ਲਈ ਆਪਣੀ ਸ਼ਹੀਦੀ ਦਿੱਤੀ। 1675 ਈ. ਵਿੱਚ ਜਦੋਂ ਕਸ਼ਮੀਰੀ ਪੰਡਤਾਂ ਨੇ ਜ਼ਬਰ—ਜੁਲਮ ਖ਼ਿਲਾਫ਼ ਉਨ੍ਹਾਂ ਤੋਂ ਸਹਾਇਤਾ ਦੀ ਮੰਗ ਕੀਤੀ ਤਾਂ ਗੁਰੂ ਸਾਹਿਬ ਬੇਧੜਕ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਖੜ੍ਹੇ ਹੋਏ, ਮੁਗਲਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ, ਤਸ਼ੱਦਦ ਸਹਿਆ ਅਤੇ ਆਖ਼ਰਕਾਰ 25 ਨਵੰਬਰ 1675 ਈ. ਨੂੰ ਦਿੱਲੀ ਵਿਚ ਸ਼ਹੀਦ ਕੀਤੇ ਗਏ।

ਡਾ. ਉੱਭਾ ਨੇ ਕਿਹਾ, ਇਹ ਸ਼ਹਾਦਤ ਨਾ ਕਿਸੇ ਰਾਜਨੀਤਿਕ ਤਾਕਤ ਲਈ ਤੇ ਨਾ ਹੀ ਕਿਸੇ ਖੇਤਰ ਲਈ, ਸਗੋਂ ਮਨੁੱਖੀ ਅੰਤਰਾਤਮਾ ਦੀ ਆਜ਼ਾਦੀ ਅਤੇ ਵਿਸ਼ਵਾਸ ਦੀ ਰੱਖਿਆ ਲਈ ਸੀ। ਇਹ ਮਨੁੱਖੀ ਅਧਿਕਾਰਾਂ ਦੇ ਇਤਿਹਾਸ ਵਿਚ ਸਭ ਤੋਂ ਪਹਿਲੀਆਂ ਤੇ ਸਭ ਤੋਂ ਸ਼ਕਤੀਸ਼ਾਲੀ ਮਿਸਾਲਾਂ ਵਿਚੋਂ ਇੱਕ ਹੈ।

ਉਨ੍ਹਾਂ ਨੇ ਸਿੱਖ ਸੰਸਥਾਵਾਂ, ਪ੍ਰਵਾਸੀ ਸਿੱਖ ਜਥੇਬੰਦੀਆਂ, ਮਨੁੱਖੀ ਅਧਿਕਾਰ ਸੰਗਠਨਾਂ ਅਤੇ ਵਿਸ਼ਵ ਭਰ ਦੀਆਂ ਸਰਕਾਰਾਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਇਸ ਮੁਹਿੰਮ ਦਾ ਸਮਰਥਨ ਕਰਨ ਤਾਂ ਜੋ ਸੰਯੁਕਤ ਰਾਸ਼ਟਰ ਵੱਲੋਂ 25 ਨਵੰਬਰ ਨੂੰ ਸਰਕਾਰੀ ਤੌਰ ’ਤੇ ਮਨੁੱਖੀ ਅਧਿਕਾਰਾਂ ਪ੍ਰਤੀ ਮਨੁੱਖਤਾ ਦੀ ਵਚਨਬੱਧਤਾ ਨੂੰ ਮੁੜ ਦੁਹਰਾਉਣ ਦੇ ਦਿਨ ਵਜੋਂ ਮਾਨਤਾ ਦਿੱਤੀ ਜਾ ਸਕੇ।

RELATED ARTICLES
- Advertisment -
Google search engine
Google search engine
Google search engine

Most Popular

Recent Comments