Homeਪੰਜਾਬਪ੍ਰਸ਼ਾਸਨ ਵੱਲੋਂ ਘੱਗਰ ’ਤੇ 24 ਘੰਟੇ ਰੱਖੀ ਜਾ ਰਹੀ ਹੈ ਨਿਗਰਾਨੀ :...

ਪ੍ਰਸ਼ਾਸਨ ਵੱਲੋਂ ਘੱਗਰ ’ਤੇ 24 ਘੰਟੇ ਰੱਖੀ ਜਾ ਰਹੀ ਹੈ ਨਿਗਰਾਨੀ : ਡਾ. ਪ੍ਰੀਤੀ ਯਾਦਵ

ਘਨੌਰ/ਪਟਿਆਲਾ, 5 ਸਤੰਬਰ (ਜਗਪ੍ਰੀਤ ਮਹਾਜਨ) : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸਰਾਲਾ ਹੈਡ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਘੱਗਰ ਵਿੱਚ ਪਾਣੀ ਵੱਧਣ ਕਾਰਨ ਘਨੌਰ ਖੇਤਰ ਦੇ ਲਗਭਗ 30 ਪਿੰਡ ਇਸ ਨਾਲ ਪ੍ਰਭਾਵਿਤ ਹੋਏ ਹਨ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੀ ਜਾਨ ਮਾਲ ਦੀ ਸੁਰੱਖਿਆ ਲਈ ਪੂਰੀ ਸਮਰੱਥਾ ਨਾਲ ਕੰਮ ਕੀਤਾ ਜਾ ਰਿਹਾ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪਾਣੀ ਦਾ ਪੱਧਰ ਕੁਝ ਘਟਣਾ ਸ਼ੁਰੂ ਹੋਇਆ ਹੈ ਅਤੇ ਪ੍ਰਸ਼ਾਸਨ ਇਸ ਸਥਿਤੀ ’ਤੇ ਚੌਵੀ ਘੰਟੇ ਨਿਗਰਾਨੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਘੱਗਰ ਦੇ ਨੇੜੇ ਹਰ 500 ਮੀਟਰ ’ਤੇ ਸਥਿਤੀ ’ਤੇ ਨਿਗਾਹ ਰੱਖੀ ਜਾ ਰਹੀ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਵੱਲੋਂ ਸਮੇਂ-ਸਮੇਂ ਦਿੱਤੀ ਫੀਡਬੈਕ ਲਈ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਪ੍ਰਸ਼ਾਸਨ ਨੂੰ ਰਾਹਤ ਤੇ ਨਿਗਰਾਨੀ ਕੰਮਾਂ ਵਿੱਚ ਕਾਫ਼ੀ ਮਦਦ ਮਿਲੀ।

ਇਸ ਮੌਕੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਾਵਧਾਨ ਰਹਿਣ, ਅਫਵਾਹਾਂ ’ਤੇ ਧਿਆਨ ਨਾ ਦੇਣ ਅਤੇ ਕਿਸੇ ਵੀ ਜਾਣਕਾਰੀ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਸਦੀ ਸੱਚਾਈ ਦੀ ਜਾਂਚ ਕਰ ਲੈਣ। ਉਨ੍ਹਾਂ ਕਿਹਾ ਕਿ ਲੋਕ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕਰਨ।

ਡਾ. ਯਾਦਵ ਨੇ ਦੱਸਿਆ ਕਿ ਐਸ.ਡੀ.ਐਮ. ਰਾਜਪੁਰਾ ਅਵਿਕੇਸ਼ ਗੁਪਤਾ ਪ੍ਰਭਾਵਿਤ ਪਿੰਡਾਂ ਦਾ ਖੁਦ ਦੌਰਾ ਕਰ ਰਹੇ ਹਨ ਅਤੇ ਲੋਕਾਂ ਨੂੰ ਲੋੜੀਂਦੀ ਮਦਦ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਅਤੇ ਹੋਰ ਸੀਨੀਅਰ ਅਧਿਕਾਰੀ ਰੋਜ਼ਾਨਾ ਪਟਿਆਲਾ ਜ਼ਿਲ੍ਹੇ ਦੇ ਸਾਰੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ, ਤਾਂ ਜੋ ਮੌਕੇ ’ਤੇ ਹਾਲਾਤਾਂ ’ਤੇ ਨਿਗਰਾਨੀ ਕੀਤੀ ਜਾ ਸਕੇ ਅਤੇ ਲੋੜੀਦੀ ਮਦਦ ਮੁਹੱਈਆ ਕਰਵਾਈ ਜਾ ਸਕੇ।

The Deputy Commissioner visited the medical camp set up at Bhagat Dhanna Ji Gurdwara Sahib.

ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਭਗਤ ਧੰਨਾ ਜੀ ਗੁਰਦੁਆਰਾ ਸਾਹਿਬ ਵਿੱਚ ਲਗਾਏ ਗਏ ਮੈਡੀਕਲ ਕੈਂਪ ਦਾ ਵੀ ਦੌਰਾ ਕੀਤਾ। ਉਨ੍ਹਾਂ ਨੇ ਮੈਡੀਕਲ ਟੀਮ ਨਾਲ ਗੱਲਬਾਤ ਕਰਕੇ ਪ੍ਰਭਾਵਿਤ ਨਿਵਾਸੀਆਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਤੁਰੰਤ ਉਪਲਬਧ ਕਰਵਾਉਣ ਦੇ ਨਿਰਦੇਸ਼ ਦਿੱਤੇ।

ਡਾ. ਪ੍ਰੀਤੀ ਯਾਦਵ ਨੇ ਇਹ ਵੀ ਕਿਹਾ ਕਿ ਜੇ ਘੱਗਰ ਦਰਿਆ ਦੇ ਕੈਚਮੈਂਟ ਇਲਾਕੇ ਵਿੱਚ ਹੋਰ ਬਾਰਿਸ਼ ਨਹੀਂ ਹੁੰਦੀ ਤਾਂ ਪਾਣੀ ਦਾ ਪੱਧਰ ਆਉਣ ਵਾਲੇ ਦਿਨਾਂ ਵਿੱਚ ਲਗਾਤਾਰ ਘਟੇਗਾ।

ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਥਾਨਕ ਨਿਵਾਸੀਆਂ ਅਤੇ ਮਨਰੇਗਾ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਵੱਲੋਂ ਇਸ ਔਖੀ ਘੜੀ ਵਿੱਚ ਕੀਤੇ ਕੰਮ ਲਈ ਲਈ ਉਨ੍ਹਾਂ ਦੀ ਸਰਾਹਨਾ ਕੀਤੀ। ਇਸ ਮੌਕੇ ਡੀ.ਐਸ.ਪੀ. ਹਰਮਨ ਚੀਮਾ, ਐਸ.ਈ. ਡਰੇਨੇਜ ਰਜਿੰਦਰ ਘਈ, ਐਕਸ.ਈ.ਐਨ. ਪ੍ਰਥਮ ਗੰਭੀਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments