Home ਪੰਜਾਬ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਲਈ...

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤਾਂ ਲਈ ਖੋਲ੍ਹੇ ਨੋਟਾਂ ਦੇ ਭੰਡਾਰ

0
Sukhbir Badal helps people

ਪਟਿਆਲਾ, 6 ਸਤੰਬਰ (ਰਤਨਦੀਪ ਮਹਾਜਨ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੜ੍ਹ ਕਾਰਨ ਪੀੜਤ ਹੋਏ ਲੋਕਾਂ ਦੇ ਦਰਦ ਨੂੰ ਸਾਂਝਾ ਕਰਨ ਲਈ ਸਤਰਾਣਾ ਪਹੁੰਚੇ। ਇੱਥੇ ਉਹਨਾਂ ਨੇ ਉਹਨਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਆਪਣੇ ਖ਼ਰਚੇ ‘ਤੇ ਹੀ ਟੁੱਟੇ ਹੋਏ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਸ਼ੁਰੂ ਕੀਤਾ ਹੈ।

ਸੁਖਬੀਰ ਬਾਦਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਨੋਟਾਂ ਦੇ ਭੰਡਾਰ ਖੋਲ੍ਹ ਦਿੱਤੇ ਅਤੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੀ ਮਦਦ ਲਈ ਤਿਆਰ—ਬਰ—ਤਿਆਰ ਰਹਿੰਦੀ ਹੈ। ਉਨ੍ਹਾਂ ਨੇ ਖੁਦ ਪੈਸਿਆਂ ਦੇ ਬੰਡਲ ਵੰਡੇ ਤੇ ਕਿਹਾ ਕਿ ਭਾਖੜਾ-ਬਿਆਸ ਮੈਨੇਜਮੈਂਟ ‘ਤੇ ਕੇਂਦਰ ਸਰਕਾਰ ਦਾ ਕਬਜ਼ਾ ਹੈ, ਪਰ ਪੰਜਾਬ ਸਰਕਾਰ ਨੇ ਸਮੇਂ ਸਿਰ ਹੜ੍ਹ ਨੂੰ ਰੋਕਣ ਲਈ ਕੋਈ ਤਿਆਰੀ ਨਹੀਂ ਕੀਤੀ। ਇਸ ਕਾਰਨ ਸੂਬਾ ਡੁੱਬ ਗਿਆ ਅਤੇ ਲੱਖਾਂ ਲੋਕ ਪੀੜਤ ਹੋਏ ਹਨ।

ਉਹਨਾਂ ਨੇ ਅਗਲੇ ਪੱਧਰ ‘ਤੇ ਕੇਂਦਰ ਤੇ ਰਾਜ ਸਰਕਾਰ ਦੋਵਾਂ ਨੂੰ ਹੀ ਜ਼ਿੰਮੇਵਾਰ ਠਹਿਰਾਉਂਦਿਆਂ ਮੰਗ ਕੀਤੀ ਕਿ ਹੜ੍ਹ ਨਾਲ ਪ੍ਰਭਾਵਿਤ ਹਰ ਕਿਸਾਨ ਅਤੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦਾ ਮੁੜ ਵਸੇਬਾ ਕਰਵਾਉਣ ਵਿਚ ਮਦਦ ਕੀਤੀ ਜਾਵੇ।

Exit mobile version