ਚੰਡੀਗੜ੍ਹ 7 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਪੰਜਾਬ CM ਭਗਵੰਤ ਮਾਨ ਆਪਣੀ ਤਬੀਅਤ ਖ਼ਰਾਬ ਹੋਣ ਕਾਰਨ ਮੋਹਾਲੀ ਦੇ ਫੋਰਟੀਸ ਹਸਪਤਾਲ ਵਿੱਚ ਭਰਤੀ ਹਨ। ਹੁਣ ਉਹਨਾਂ ਦੀ ਸਿਹਤ ਵਿੱਚ ਸੁਧਾਰ ਆ ਰਿਹਾ ਹੈ। ਹਸਪਤਾਲ ਪ੍ਰਬੰਧਨ ਵੱਲੋਂ ਜਾਰੀ ਬਿਆਨ ਵਿੱਚ ਇਸਦਾ ਜ਼ਿਕਰ ਕੀਤਾ ਗਿਆ ਹੈ। ਉਮੀਦ ਹੈ ਕਿ ਜਲਦੀ ਹੀ ਉਹਨਾਂ ਨੂੰ ਛੁੱਟੀ ਮਿਲ ਜਾਵੇਗੀ। ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਦੂਜੇ ਪਾਸੇ, ਸੀਐਮ ਦੀ ਸਿਹਤ ਨੂੰ ਲੈ ਕੇ ਉਠੇ ਸਵਾਲਾਂ ਦਾ ਜਵਾਬ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਬਲਤੇਜ ਪੰਨੂ ਨੇ ਪੋਸਟ ਕਰਕੇ ਦਿੱਤਾ।







