ਹਰਿਆਣਾ, 7 ਸਤੰਬਰ (ਸ਼ਹੀਦ—ਏ—ਆਜ਼ਮ ਬਿਓਰੋ): ਹੜ੍ਹਾਂ ਅਤੇ ਭਾਰੀ ਬਾਰਸ਼ਾਂ ਕਰਕੇ ਪਾਣੀ ਦੇ ਪੱਧਰ ਦੇ ਵਧਣ ਕਾਰਨ ਪ੍ਰਭਾਵਿਤ ਹੋਏ ਇਲਾਕਿਆਂ ਲਈ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਸੀ.ਐਮ.ਸੈਣੀ ਨੇ ਇੱਕ ਵੱਡਾ ਐਲਾਨ ਕੀਤਾ ਹੈ। ਹੜ੍ਹਾਂ ਕਾਰਨ ਨੁਕਸਾਨੇ ਗਏ ਖੇਤਾਂ ਕਾਰਨ ਜੋ ਕਿਸਾਨਾਂ ਦਾ ਨੁਕਸਾਨ ਹੋਇਆ ਹੈ। ਉਸਦਾ ਮੁਆਵਜ਼ਾ ਸਰਕਾਰ ਦੇਵੇਗੀ।
ਉਨ੍ਹਾਂ ਨੇ ਰਿਹਾਇਸ਼ੀ ਇਲਾਕਿਆਂ, ਦੁਕਾਨਾਂ, ਮਕਾਨਾਂ ਆਦਿ ਦੇ ਨੁਕਸਾਨ ਨੂੰ ਦੇਖਦੇ ਹੋਏ ਹੜ੍ਹ ਪੀੜ੍ਹਤਾਂ ਨੂੰ ਮੁਆਵਜ਼ੇ ਦੀ ਵੀ ਗੱਲ ਕਹੀ।
ਟੋਹਾਣਾ ਦੇ ਭੂਨਾ ਇਲਾਕੇ ਵਿੱਚ ਸਥਿਤੀ ਦਾ ਜਾਇਜ਼ਾ ਲੈਣ ਪੰਹੁਚੇ ਸੀ.ਐਸ.ਸੈਣੀ ਨੇ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪ੍ਰਕ੍ਰਿਤੀ ਦੀਆਂ ਆਫਤਾਂ ਦਾ ਕਿਸੇ ਨੂੰ ਕੋਈ ਪਤਾ ਨਹੀਂ ਹੁੰਦਾ। ਕਦੋਂ ਕੀ ਹੋ ਜਾਵੇ? ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ। ਭਾਰੀ ਬਾਰਿਸ਼ ਤੇ ਹੜ੍ਹਾਂ ਨੇ ਸਾਰੀਆਂ ਵਿਵਸਥਾਵਾਂ ਨੂੰ ਅਸਥ ਵਿਅਸਥ ਕਰ ਦਿੱਤਾ ਹੈ। ਪੰਜਾਬ ਦੇ ਹਾਲਾਤਾਂ ਦਾ ਸਾਰੀ ਦੁਨੀਆਂ ਨੂੰ ਪਤਾ ਹੈ।
ਉਨ੍ਹਾਂ ਨੇ ਹੋਰ ਕਿਹਾ ਕਿ ਹਰਿਆਣਾ ਪੰਜਾਬ ਵਿਚ ਆਏ ਹੜ੍ਹਾਂ ਵਿਚਲੇ ਪ੍ਰਭਾਵਿਤ ਇਲਾਕਾ ਨਿਵਾਸੀਆਂ ਦੀ ਹਰ ਪ੍ਰਕਾਰ ਨਾਲ ਮਦਦ ਕਰੇਗਾ। ਹੁਣ ਤੱਕ 10 ਟਰੱਕ ਭਰ ਕੇ ਰਾਹਤ ਸਮੱਗਰੀ ਭੇਜੀ ਜਾ ਚੁੱਕੀ ਹੈ।
ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਜੀ ਖੁਦ 9 ਸਿਤੰਬਰ ਨੂੰ ਪੰਜਾਬ ਦਾ ਦੌਰਾ ਕਰਨਗੇ ਅਤੇ ਹੜ੍ਹ ਪੀੜ੍ਹਤਾਂ ਨੂੰ ਮਿਲ ਕੇ ਉਨ੍ਹਾਂ ਦਾ ਦੁੱਖ ਦਰਦ ਸਾਂਝਾ ਕਰਨਗੇ।







